ਰੂਪਨਗਰ 25 ਜੂਨ 2021
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਸੋਨਾਲੀ ਗਿਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਣਕਾਰੀ ਦੇਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕੇ 49-ਆਨੰਦਪੁਰ ਸਾਹਿਬ, 50-ਰੂਪਨਗਰ, 51- ਚਮਕੌਰ ਸਾਹਿਬ ਵਿੱਚ ਵੋਟ ਬਣਾਉਣ ਸਬੰਧੀ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗਤਾ ਮਿਤੀ 01.01.2021 ਦੇ ਅਧਾਰ ਤੇ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਸਬੰਧੀ ਵੋਟਰ ਰਜਿਸਟਰੇਸ਼ਨ ਕਰਵਾਉਣ ਲਈ ਵੱਖ-ਵੱਖ ਸਥਾਨਾਂ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਕੈਂਪ ਜ਼ਿਲ੍ਹਾ ਹੈਡਕੁਆਟਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ, ਰੂਪਨਗਰ ਵਿਖੇ, ਸੇਵਾ ਕੇਂਦਰ,ਐਸ.ਡੀ.ਐਮ ਦਫ਼ਤਰ ਆਨੰਦਪੁਰ ਸਾਹਿਬ, ਰੂਪਨਗਰ ਅਤੇ ਚਮਕੌਰ ਸਾਹਿਬ, ਪੰਚਾਇਤ ਘਰ, ਧਾਰਮਿਕ ਸਥਾਨਾਂ ਧਰਮਸ਼ਾਲਾਵਾਂ ਆਦਿ ਸਥਾਨਾਂ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨੌਜਵਾਨ ਜੋ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਜਿਹਨਾਂ ਦੀ ਵੋਟ ਹਾਲੇ ਤੱਕ ਨਹੀਂ ਬਣੀ, ਤਾਂ ਉਹ ਵਿਅਕਤੀ ਆਪਣੇ ਹਲਕੇ ਦੇ ਬੀ.ਐਲ.ਓ ਨਾਲ ਸੰਪਰਕ ਕਰ ਸਕਦਾ ਹੈ, ਜ਼ਿਲ੍ਹੇ ਦੇ ਟੋਲ ਫ੍ਰੀ ਨੰਬਰ 1950 ਤੇ ਕਾਲ ਕਰਕੇ ਪੁੱਛ-ਗਿੱਛ ਕੀਤੀ ਜਾ ਸਕਦੀ ਹੈ, ਜਾਂ ਫਿਰ Online portal www.nvsp.in ਜਾਂ voterportal.eci.gov.in ਤੇ ਜਾ ਕੇ ਆਪਲਾਈ ਕੀਤਾ ਜਾ ਸਕਦਾ ਹੈ l