ਚਾਹਵਾਨ ਉਮੀਦਵਾਰ 29 ਮਈ ਤੱਕ ਲੈ ਸਕਦੇ ਹਨ ਦਾਖ਼ਲਾ-ਅਮਰਦੀਪ ਸਿੰਘ ਬੈਂਸ
ਨਵਾਂਸ਼ਹਿਰ, 27 ਮਈ 2021
ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਦੇ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿਚ ਸੁਵਿਧਾਵਾਂ ਵਿਚ ਵਾਧਾ ਕਰਨ ਹਿੱਤ ਸਰਕਾਰ ਵੱਲੋਂ ਨੌਜਵਾਨਾਂ ਲਈ ਸਿਹਤ ਸੈਕਟਰ ਨਾਲ ਸਬੰਧਤ 6 ਕੋਰਸਾਂ ਵਿਚ ਮੁਫ਼ਤ ਸਕਿੱਲ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਹੁਨਰ ਵਿਕਾਸ ਮਿਸ਼ਨ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੋਰਸ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ-3 ਤਹਿਤ ਚਲਾਏ ਜਾਣਗੇ। ਉਨਾਂ ਦੱਸਿਆ ਕਿ ਇਨਾਂ ਕੋਰਸਾਂ ਦਾ ਸਮਾਂ ਨਵੇਂ ਉਮੀਦਵਾਰਾਂ ਲਈ 21 ਦਿਨਾਂ ਦਾ ਹੋਵੇਗਾ ਅਤੇ ਉਮੀਦਵਾਰਾਂ ਦੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਉਨਾਂ ਨੂੰ ਸਿਹਤ ਸੰਸਥਾਵਾਂ ਵਿਚ ਕੰਮ ’ਤੇ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਸਿਹਤ ਸੈਕਟਰ ਵਿਚ ਪਹਿਲਾਂ ਤੋਂ ਹੀ ਕੰਮ ਕਰ ਰਹੇ ਉਮੀਦਵਾਰਾਂ, ਜਿਨਾਂ ਕੋਲ ਕੋਈ ਵੀ ਸਰਟੀਫਿਕੇਟ ਨਹੀਂ ਹੈ, ਨੂੰ ਸੱਤ ਦਿਨਾਂ ਦੀ ਟ੍ਰੇਨਿੰਗ ਦੇ ਕੇ ਸਰਟੀਫਾਈ ਕੀਤਾ ਜਾਵੇਗਾ, ਤਾਂ ਜੋ ਉਨਾਂ ਦੀ ਆਪਣੀ ਇਕ ਵਿਸ਼ੇਸ਼ ਕਿੱਤਾਮੁਖੀ ਵਜੋਂ ਪਹਿਚਾਣ ਬਣ ਸਕੇ ਅਤੇ ਉਹ ਆਪਣੀਆਂ ਸੇਵਾਵਾਂ ਹੋਰ ਵੀ ਵਧੀਆ ਢੰਗ ਨਾਲ ਨਿਭਾਅ ਸਕਣ। ਉਨਾਂ ਕਿਹਾ ਕਿ ਜ਼ਿਲੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਨਾਂ ਦੱਸਿਆ ਕਿ ਇਨਾਂ ਕੋਰਸਾਂ ਵਿਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਜੀ.ਡੀ. ਏ ਐਡਵਾਂਸ, ਹੋਮ, ਹੈਲਥ ਏਡ, ਮੈਡੀਕਲ ਇਕਉਪਮੈਂਟ ਟੈਕਨਾਲੋਜੀ ਅਸਿਸਟੈਂਟ ਅਤੇ ਫੈਲਥੋਟੋਮਿਸ਼ਟ ਸ਼ਾਮਲ ਹਨ ਤੇ ਇਹ ਸਾਰੇ ਕੋਰਸ ਸਰਕਾਰ ਵੱਲੋਂ ਮੁਫ਼ਤ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਪੜਨ ਲਈ ਕਿਤਾਬਾਂ ਆਦਿ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਟ੍ਰੇਨਿੰਗ ਲਈ ਉਮੀਦਵਾਰ ਘੱਟੋ-ਘੱਟ ਦਸਵੀਂ ਪਾਸ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਚਾਹਵਾਨ ਉਮੀਦਵਾਰ 29 ਮਈ, ਦਿਨ ਸਨਿੱਚਰਵਾਰ ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਸਥਿਤ ਕਮਰਾ ਨੰਬਰ 413 ਵਿਖ ਆਪਣੇ ਦਸਤਾਵੇਜ ਲੈ ਕੇ ਦਾਖ਼ਲਾ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ. ਪੀ. ਐਮ. ਯੂ ਟੀਮ ਨਾਲ ਮੋਬਾਈਲ ਨੰਬਰ 83603-76675 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।