ਅਪਲਾਈ ਕਰਨ ਦੀ ਆਖਰੀ ਮਿਤੀ 2 ਨਵੰਬਰ, 5 ਨਵੰਬਰ ਨੂੰ ਕੱਢੇ ਜਾਣਗੇ ਡਰਾਅ
ਬਰਨਾਲਾ, 24 ਅਕਤੂਬਰ –
ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੁਵਿਧਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ ਅਤੇ ਜਿਸ ਲਈ ਅੱਜ ਤੋਂ ਅਪਲਾਈ ਕੀਤਾ ਜਾ ਸਕਦਾ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਨੇ ਦੱਸਿਆ ਕਿ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿੱਚ ਜਾ ਕੇ ਪਟਾਕਿਆਂ ਦਾ ਆਰਜ਼ੀ ਲਾਇਸੈਂਸ ਲੈਣ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਰਜ਼ੀ ਲਾਇਸੈਂਸ ਲੈਣ ਵਾਸਤੇ 2-11-2020 ਤੱਕ ਸੁਵਿਧਾ ਕੇਂਦਰ ’ਤੇ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਉਪਰੰਤ 5-11-2020 ਨੂੰ ਡਰਾਅ ਕੱਢਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੈਰਿਜ ਪੈਲੇਸਾਂ ਵਿਚ ਵਿਆਹ ਅਤੇ ਹੋਰ ਸਮਾਗਮਾਂ ਮੌਕੇ ਪਟਾਖੇ ਚਲਾਉਣ ਮੌਕੇ ਡਿਪਟੀ ਕਮਿਸ਼ਨਰ ਪਾਸੋਂ ਲਾਇਸੈਂਸ ਲੈਣਾ ਲਾਜ਼ਮੀ ਹੋਵੇਗਾ, ਜਿਸ ਦੀ ਪੂਰਨ ਜਿੰਮੇਵਾਰੀ ਮੈਰਿਜ ਪੈਲੇਸ ਦੇ ਮਾਲਕ ਦੀ ਹੋਵੇਗੀ।