ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਗਿਆ ਕੈਂਪ  

PRALI
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਗਿਆ ਕੈਂਪ  
ਫ਼ਾਜ਼ਿਲਕਾ 18 ਸਤੰਬਰ 2021
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸਰਦਾਰ ਅਰਵਿੰਦਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾਡ਼ੀ ਵਿਭਾਗ ਵੱਲੋਂ  ਪਰਾਲੀ ਦੀ ਸਾਂਭ ਸੰਭਾਲ ਲਈ  ਪਿੰਡ ਦਲਮੀਰ ਖੇੜਾ ਆਵਾ ਅਤੇ ਲਮੋਚਡ਼ ਖੁਰਦ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਏਡੀਓ ਅਸ਼ੀਸ਼ ਅਤੇ ਲਵਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ, ਪੰਛੀ ਅਤੇ ਜਾਨਵਰ ਤੇ  ਹੋਣ ਵਾਲੇ ਮਾੜੇ ਅਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਕਿਸਾਨਾਂ ਨੂੰ ਪਰਾਲੀ ਦੀ ਖੇਤ ਵਿੱਚ ਹੀ ਸਾਂਭ ਸੰਭਾਲ ਕਰਨ ਲਈ ਵੱਖ ਵੱਖ ਸੰਦਾਂ ਦੀ ਜਾਣਕਾਰੀ ਵੀ ਦਿੱਤੀ ਗਈ।
ਇਸ ਮੌਕੇ ਬੀਟੀਐੱਮ ਰਾਜਵਿੰਦਰ ਸਿੰਘ ਏਡੀਓ ਗਗਨਦੀਪ ਏਡੀਓ ਪਰਮਿੰਦਰ ਸਿੰਘ ਏਟੀਐਮ ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ।
Spread the love