ਪਰਾਲੀ ਦੇ ਸੁਚੱਜੇ ਨਿਬੇੜੇ ਲਈ ਜਾਗਰੂਕਤਾ ਗਤੀਵਿਧੀਆਂ ਭਖਾਈਆਂ ਜਾਣ: ਅਮਿਤ ਬੈਂਬੀ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਅਗਾਊਂ ਪ੍ਰਬੰਧਾਂ ਸਬੰਧੀ ਮੀਟਿੰਗ
ਮਨਜ਼ੂਰ ਹੋਈ ਸਬਸਿਡੀ ਵਾਲੀ ਮਸ਼ੀਨਰੀ ਮਿੱਥੇ ਸਮੇਂ ਅੰਦਰ ਖਰੀਦਣ ਦੇ ਨਿਰਦੇਸ਼
ਬਰਨਾਲਾ, 13 ਸਤੰਬਰ 2021

ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਦੀ ਸ਼ੁੱਧਤਾ ਲਈ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਸੁਚੱਜੇ ਨਿਬੇੜੇ ਦੇ ਅਗਾਊਂ ਪ੍ਰਬੰਧਾਂ ਵਾਸਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੱਲੋਂ ਅੱਜ ਖੇਤੀਬਾੜੀ ਤੇ ਸਹਿਕਾਰੀ ਸਭਾਵਾਂ ਸਣੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਸ੍ਰੀ ਅਮਿਤ ਬੈਂਬੀ ਨੇ ਖੇਤੀਬਾੜੀ ਵਿਭਾਗ ਵਲੋਂ ਜਿੱਥੇ ਹੁਣ ਤੱਕ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਉਨਾਂ ਕਿਸਾਨਾਂ ਅਤੇ ਗਰੁੱਪਾਂ ਨੂੰ ਸਬਸਿਡੀ ’ਤੇ ਮਨਜ਼ੂਰ ਮਸ਼ੀਨਰੀ ਮਿੱਥੇ ਸਮੇਂ ਅੰਦਰ ਮੁਹੱਈਆ ਕਰਵਾਉਣ ਲਈ ਹਦਾਇਤ ਕੀਤੀ।

ਉਨਾਂ ਜਾਗਰੂਕਤਾ ਗਤੀਵਿਧੀਆਂ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਦੇ ਸੁਚੱੱਜੇ ਨਿਬੇੜੇ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਜਿਹੜੇ ਕਿਸਾਨਾਂ ਪਹਿਲਾਂ ਤੋਂ ਹੀ ਝੋਨੇ ਦੀ ਪਰਾਲੀ ਨਹੀਂ ਸਾੜ ਰਹੇ, ਉਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇ।
ਉਨਾਂ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਉਹ ਪਿੰਡਾਂ ਵਿਚ ਪੰਚਾਇਤੀ ਜ਼ਮੀਨ ’ਤੇ ਖੇਤੀ ਕਰਨ ਵਾਲੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਮੌਕੇ ਉਨਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਬੀਡੀਪੀਓ ਬਰਨਾਲਾ ਸੁਖਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

Spread the love