ਤਰਨ ਤਾਰਨ, 20 ਅਗਸਤ 2021
ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਵੱਲੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਤਰਨ ਤਾਰਨ ਸ੍ਰੀ ਪ੍ਰਭਜੋਤ ਸਿੰਘ ਨੇ ਪਲੇਸਮੈਂਟ ਕੈਂਪ ਵਿੱਚ 44 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾ ਵਿੱਚੋ 11 ਯੋਗ ਊਮੀਦਵਾਰਾਂ ਦੀ ਕੰਪਨੀ ਵੱਲੋ ਚੋਣ ਕੀਤੀ ਗਈ, ਇਸ ਪਲੇਸਮੈਂਟ ਕੈਂਪ ਵਿਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ. ਗਰੁੱਪ ਕੰਪਨੀ ) ਅਤੇ ਪੁਖਰਾਜ਼ ਹੈਲਥ ਕੇਅਰ ਕੰਪਨੀ ਵੱਲੋ ਭਾਗ ਲਿਆ ਗਿਆ। ਇਸ ਤੋਂ ਇਲਾਵਾ ਕੈਰੀਅਰ ਕਾਉਂਸਲਰ ਭਾਰਤੀ ਸ਼ਰਮਾਂ ਵੱਲੋਂ ਗਰੁੱਪ ਕਾਊਂਸਲਿੰਗ ਸ਼ੈਸ਼ਨ ਲਿਆ ਗਿਆ, ਜਿਸ ਵਿੱਚ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਅਤੇ ਚੱਲ ਰਹੀਆਂ ਟੇ੍ਰਨਿੰਗਾ ਬਾਰੇ ਦੱਸਿਆ ਗਿਆ ਤੇ ਨੌਜਵਾਨਾਂ ਨੂੰ ਸਤੰਬਰ-21 ਵਿੱਚ ਲੱਗਣ ਵਾਲੇ ਸੱਤਵੇਂ ਮੈਗਾ-ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।