ਰੂਪਨਗਰ, 23 ਫਰਵਰੀ
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਲਗਾਏ ਇੱਕ ਕੈਂਪ ਵਿੱਚ
13 ਉਮੀਦਵਾਰਾਂ ਵੱਲੋਂ ਕੈਂਪ ਵਿੱਚ ਭਾਗ ਲਿਆ ਗਿਆ, ਜਿਨ੍ਹਾਂ ਵਿੱਚੋਂ 7 ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰ ਲਿਆ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਯੂਨੀਵਰਸ ਇੰਟਰਨੈਸ਼ਨਲ ਨਿਯੋਜਕ ਵੱਲੋਂ ਮੈਨੇਜਰ, ਸਹਾਇਕ ਮੈਨੇਜਰ ਅਤੇ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਅਤੇ ਵੇਚ ਨੁਟ੍ਰਿਸ਼ਨ ਇੰਟਰਵਿਊ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਅਤੇ ਰਿਸੈਪਸ਼ਨਿਸਟ ਦੀ ਅਸਾਮੀ ਲਈ ਇੰਟਵਿਊ ਲਈ ਗਈ।
ਉਨ੍ਹਾਂ ਦੱਸਿਆ ਕਿ ਯੂਨੀਵਰਸਲ ਇੰਟਰਨੈਸ਼ਨਲ ਕੰਪਨੀ ਵਿੱਚ ਮੈਨੇਜਰ, ਸਹਾਇਕ ਮੈਨੇਜਰ ਤੇ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਬਾਰਵੀਂ ਅਤੇ ਗ੍ਰੈਜੂਏਟ ਪਾਸ ਨੌਜਵਾਨਾਂ ਨੇ ਭਾਗ ਲਿਆ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਯੂਨੀਵਰਸਲ ਇੰਟਰਨੈਸ਼ਨਲ ਕੰਪਨੀ ਵੱਲੋਂ 8000 ਤੋਂ 25000 ਰੁਪਏ ਪ੍ਰਤੀ ਮਹੀਨਾ ਅਹੁਦੇ ਅਨੁਸਾਰ ਮਿਲਣਗੇ। ਵੇਚ ਨੂਟ੍ਰਿਸ਼ਨ ਕੰਪਨੀ ਵਿਚ ਸੇਲਜ਼ ਐਗਜ਼ੀਕਿਊਟਿਵ ਅਤੇ ਰਿਸੈਪਸ਼ਨਿਸਟ ਦੀ ਅਸਾਮੀ ਲਈ ਗ੍ਰੈਜੂਏ਼ਨ ਪਾਸ ਉਮੀਦਵਾਰਾਂ ਨੇ ਭਾਗ ਲਿਆ ਅਤੇ ਚੁਣੇ ਗਏ ਉਮੀਦਵਾਰ ਨੂੰ ਵੇਚ ਨੁਟਰਿਸ਼ਨ ਕੰਪਨੀ ਵਲੋਂ 15000 ਰੁਪਏ ਪ੍ਰਤੀ ਮਹੀਨਾ ਦੇ ਨਾਲ ਟੀਏ, ਡੀਏ ਅਤੇ ਇੰਸੈਂਟਿਵ ਮਿਲਣਯੋਗ ਹੋਵੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।