ਰੂਪਨਗਰ 7 ਜੂਨ 2021
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸਾ ਨਿਰਦੇਸਾਂ ਅਨੂਸਾਰ ਡਾ. ਅਵਤਾਰ ਸਿੰਘ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਦੀ ਰਹਿਨੁਮਾਈ ਹੇਠ ਬਲਾਕ ਖੇਤੀਬਾੜੀ ਅਫਸਰ ਸ੍ਰੀ ਚਮਕੌਰ ਸਾਹਿਬ ਡਾ. ਪ੍ਰਿਥੀ ਸਿੰਘ ਵੱਲੋਂ ਬਲਾਕ ਦੇ ਪਿੰਡ ਗੱਗੋਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸਨੀ ਪਲਾਟ ਦਾ ਸ੍ਰੀ ਇੰਦਰਪਾਲ ਸਿੰਘ ਐਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਨੂੰ ਦੌਰਾ ਕਰਵਾਇਆ ਗਿਆ । ਐਸ.ਡੀ.ਐਮ ਵੱਲੋਂ ਫਸਲ ਦਾ ਨਿਰੀਖਣ ਕਰਨ ਉਪਰੰਤ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਧੀ ਰਾਹੀਂ ਵੱਧ ਤੋਂ ਵੱਧ ਫਸਲ ਬੀਜਣ ਤਾਂ ਜ਼ੋ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ ਪਾਈ ਜਾ ਸਕੇ ਅਤੇ ਇਸ ਸਬੰਧੀ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਲਈ ਪੇ੍ਰਰਿਤ ਕੀਤਾ । ਮੁੱਖ ਖੇਤੀਬਾੜੀ ਆਫਸਰ ਵੱਲੋਂ ਮੌਕੇ ਤੇ ਹਾਜਰ ਕਿਸਾਨਾਂ ਨੂੰ ਇਸ ਵਿਧੀ ਰਾਹੀਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਬੀਜਣ ਲਈ ਪੇ੍ਰਰਿਤ ਕੀਤਾ ਗਿਆ ਅਤੇ ਦੱਸਿਆ ਕਿ ਇਸ ਤਰ੍ਹਾਂ ਝੋਨਾ ਬੀਜਣ ਨਾਂਲ ਪਾਣੀ ਦੀ 20 ਤੋਂ 25 % ਬਚਤ ਕੀਤੀ ਜਾ ਸਕਦੀ ਹੈ ਜਦੋਂ ਕਿ ਝਾੜ ਵਿੱਚ ਕੋਈ ਫਰਕ ਨਹੀਂ ਪੈਂਦਾ ।ਇਸ ਦੌਰਾਨ ਬਲਾਕ ਖੇਤੀਬਾੜੀ ਅਫਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਅਤੇ ਲੇਬਰ ਦੀ ਬੱਚਤ ਹੁੰਦੀ ਹੈ ਅਤੇ ਫਸਲ ਨੂੰ ਕੀੜੇ ਮਕੌੜਿਆਂ ਦਾ ਹਮਲਾ ਵੀ ਘੱਟ ਹੁੰਦਾ ਹੈ। ਖੇਤੀਬਾੜੀ ਵਿਾਕਸ ਅਫਸਰ ਸ੍ਰੀ ਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ ਅਤੇ ਕਰੰਡ ਤੋਂ ਬੱਚਣ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਹੋਰ ਅਗਾਂਹਵਧੂ ਕਿਸਾਨ ਹਾਜਰ ਸਨ।