ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ

MLA Mr. Amandeep Singh Goldi Musafir
ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ
ਗਉਸ਼ਾਲਾ ਦੇ ਸ਼ੈਡਾ ਦੀ ਉਸਾਰੀ ਹੋਣ ਨਾਲ ਗਉਵੰਸ਼ ਦੀ ਹੋਰ ਬਿਹਤਰ ਢੰਗ ਨਾਲ ਕੀਤੀ ਜਾਵੇ ਸਾਂਭ-ਸੰਭਾਲ – ਅਮਨਦੀਪ ਸਿੰਘ ਗੋਲਡੀ

ਫਾਜ਼ਿਲਕਾ, 25 ਜਨਵਰੀ 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਸਿਰਜ ਰਹੀ ਹੈ। ਮੌਜੂਦਾ ਸਰਕਾਰ ਮਨੁੱਖ ਦੇ ਨਾਲ-ਨਾਲ ਗਉਵੰਸ਼ ਦੀ ਭਲਾਈ ਲਈ ਵੀ ਯਤਨਸ਼ੀਲ ਹੈ। ਇਸੇ ਲੜੀ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਢੀਂਗਾਂ ਵਾਲੀ ਵਿਖ਼ੇ ਗਉਸ਼ਾਲਾ ਵਿਖੇ ਹੋਣ ਵਾਲੇ ਕੰਮਾਂ ਦੀ ਉਸਾਰੀ ਲਈ 95 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ।

ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਪਿੰਡ ਢੀਂਗਾ ਵਾਲੀ ਦੀ ਗਉਸ਼ਾਲਾ ਵਿਖੇ ਗਉਵੰਸ਼ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਠਹਿਰਣ ਦੇ ਪ੍ਰਬੰਧਾਂ ਵਿਚ ਸੁਧਾਰ ਕਰਨ ਲਈ ਸ਼ੈਡਾਂ ਦੀ ਉਸਾਰੀ ਦੇ ਕੰਮ ਲਈ ਫੰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਉਵੰਸ਼ ਦੀ ਸਾਂਭ-ਸੰਭਾਲ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਚਿੰਤਿਤ ਹੈ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਜਿਥੇ ਗਉਸ਼ਾਲਾ ਦੇ ਸ਼ੈਡਾਂ ਦੀ ਉਸਾਰੀ ਦਾ ਕੰਮ ਹੋਵੇਗਾ ਉਥੇ ਗਉਵੰਸ਼ ਸੁਵਿਧਾ ਅਨੁਸਾਰ ਠਹਿਰ ਸਕੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਬਲਾਕ ਪ੍ਰਧਾਨ ਰਣਦੀਪ ਚਰਨਜੀਤ ਸਿਆਗ ਬਲਾਕ ਪ੍ਰਧਾਨ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਹੰਸ ਰਾਜ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਪਿੰਡ ਵਾਸੀ ਮੌਜੂਦ ਸਨ।

Spread the love