ਕੈਪਟਨ ਸੰਦੀਪ ਸੰਧੂ ਨੇ ਪਿੰਡ ਹਾਂਸ ਕਲਾਂ ਦੇ ਤਕਰੀਬਨ 85 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਵਾਲੀਆਂ 22 ਗਲੀਆਂ ‘ਤੇ ਇੰਟਰਲਾਕ ਟਾਈਲਾਂ ਅਤੇ 2 ਸਮਸ਼ਾਨਘਾਟ ਦਾ ਕੀਤਾ ਉਦਘਾਟਨ
ਕਿਹਾ ! ਹਲਕਾ ਦਾਖਾ ਦੇ ਹਰ ਪਿੰਡ ਦੀ ਤਸਵੀਰ ਬਦਲੀ ਜਾ ਰਹੀ ਹੈ
ਹਾਂਸ ਕਲਾਂ ਦੇ ਲੋਕਾਂ ਦੀਆਂ ਸਾਰੀਆਂ ਛੋਟੀਆਂ ਵੱਡੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ – ਕੈਪਟਨ ਸੰਧੂ
ਹਾਂਸ ਕਲਾਂ/ਮੁੱਲਾਂਪੁਰ, 10 ਸਤੰਬਰ 2021 ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਹਾਂਸ ਕਲਾਂ ਵਿਖੇ ਤਕਰੀਬਨ 85 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੀਵਰੇਜ਼ ਵਾਲੀਆਂ 22 ਗਲੀਆਂ ਜਿਨ੍ਹਾਂ ਵਿੱਚ ਸੀਵਰੇਜ ਰਾਹੀਂ ਗੰਦੇ ਪਾਣੀ ਦਾ ਨਿਕਾਸ ਕੀਤਾ ਗਿਆ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਹਨ ਅਤੇ 2 ਸਮਸ਼ਾਨਘਾਟ ਜਿਨ੍ਹਾਂ ਵਿੱਚ ਇੰਟਰਲੋਕ ਟਾਇਲਾਂ ਅਤੇ ਪੱਕਾ ਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਕਾਰਜਕਾਰੀ ਸਰਪੰਚ ਸ਼੍ਰੀ ਮਹਿੰਦਰ ਸਿੰਘ, ਕਾਰਪੋਰੇਟ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਗੁਲਵਿੰਦਰ ਸਿੰਘ ਲਾਲਾ ਅਤੇ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।
ਪਿੰਡ ਦੇ ਸਰਪੰਚ ਅਤੇ ਮੋਧਵਾਰ ਵਿਅਕਤੀਆਂ ਵੱਲੋਂ ਪਿੰਡ ਪਹੁੰਚਣ ‘ਤੇ ਕੈਪਟਨ ਸੰਦੀਪ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਾਰਜਕਾਰੀ ਸਰਪੰਚ ਸ਼੍ਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਲੀਆਂ ਦੀ ਕਾਫੀ ਲੰਮੇ ਸਮੇਂ ਤੋਂ ਗਲੀਆਂ ਨਾਲੀਆਂ ਵਿੱਚ ਸੀਵਰੇਜ਼ ਪਾਉਣ ਅਤੇ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੀ ਮੰਗ ਅਤੇ 2 ਸਮਸ਼ਾਨਘਾਟ ਪੱਕੇ ਕਰਨ ਦੀ ਮੰਗ ਸੀ ਜਿਹੜੀ ਕਿ ਕੈਪਟਨ ਸੰਧੂ ਵੱਲੋਂ ਪੂਰੀ ਕੀਤੀ ਗਈ। ਸਰਪੰਚ ਅਜਮਿੰਦਰ ਧਾਲੀਵਾਲ ਨੇ ਸਮੂਹ ਨਗਰ ਨਿਵਾਸੀ ਅਤੇ ਪੰਚਾਇਤ ਵੱਲੋਂ ਕੈਪਟਨ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਦੇ ਵਿਕਾਸ ਕਾਰਜਾਂ ਦੀ ਨੁਹਾਰ ਹਰ ਪਾਸੇ ਦਿਖਾਈ ਦੇ ਰਹੀ ਹੈ ਉਨ੍ਹਾਂ ਕਿਹਾ ਕਿ ਕੈਪਟਨ ਸੰਧੂ ਵੱਲੋਂ ਪਿੰਡ ਦੇ ਵਿਕਾਸ ਲਈ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਸਦਕਾ ਪਿੰਡ ਹਾਂਸ ਕਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਕੈਪਟਨ ਸੰਧੂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਵਿੱਚ ਗਲੀਆਂ ਦੇ ਸੀਵਰੇਜ਼ ਅਤੇ ਪੱਕਾ ਕਰਨ ਦੇ ਕੰਮ ਅਧੂਰੇ ਪਏ ਸਨ ਜਿਨ੍ਹਾਂ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਦੇ ਹਰ ਪਿੰਡ ਦੀ ਤਸਵੀਰ ਬਦਲੀ ਜਾ ਰਹੀ ਹੈ, ਜਿਸ ਅਧੀਨ ਪਿੰਡ ਹਾਂਸ ਕਲਾਂ ਦੇ ਵਿਕਾਸ ਅਤੇ ਪਿੰਡ ਦੀ ਸੁੰਦਰਤਾ ਵੱਲ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੱਕ ਕਲਾਂ ਦੇ ਲੋਕਾਂ ਦੀਆਂ ਸਾਰੀਆਂ ਛੋਟੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਂਦੇ ਹਨ ਅਤੇ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪਿੰਡ ਹਾਂਸ ਕਲਾਂ ਦੇ ਸੁੰਦਰੀਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ। ਕੈਪਟਨ ਸੰਧੂ ਨੇ ਕਿਹਾ ਕਿ ਹਾਂਸ ਕਲਾਂ ਦੇ ਲੋਕਾਂ ਵੱਲੋਂ ਬਹੁਤ ਹੀ ਪਿਆਰ ਅਤੇ ਸਹਿਯੋਗ ਦਿੱਤਾ ਗਿਆ ਹੈ ਜਿਸ ਸਦਕਾ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲੋਕ ਹਲਕਾ ਦਾਖਾ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਗਿਣਤੀ ਜਿੱਤ ਯਕੀਨੀ ਬਨਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪਰਿਵਾਰ ਚਲਾਉਣ ਲਈ ਅੱਜ ਲੁਧਿਆਣਾ ਫਿਰੋਜ਼ਪੁਰ ਰੋਡ ‘ਤੇ ਨਵਾਂ ਦਫਤਰ ਖੋਲ੍ਹਿਆ ਗਿਆ ਹੈ ਜੇਕਰ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਵੀ ਪ੍ਰੇਸ਼ਾਨੀ ਆਉਦੀ ਹੈ ਤਾਂ ਉਹ ਸਿੱਧੇ ਤੌਰ ‘ਤੇ ਦਫਤਰ ਵਿਖੇ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰ ਸਕਦਾ ਹੈ ਜਿੱਥੇ ਹਰ ਵਰਗ ਲਈ ਉਨ੍ਹਾਂ ਦੇ ਦਰਵਾਜੇ 24 ਘੰਟੇ ਖੁੱਲ੍ਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਓ. ਹੀਰਾ ਸਿੰਘ, ਕਾਰਪੋਰੇਟ ਸੁਸਾਇਟੀ ਦੇ ਪੰਚ ਹਰਪ੍ਰੀਤ ਸਿੰਘ ਹੈਪੀ, ਪੰਚ ਕਮਲਜੀਤ ਸਿੰਘ, ਪੰਚ ਜਤਿੰਦਰਪਾਲ ਸਿੰਘ ਜੋਤੀ, ਪੰਚ ਚਮਕੌਰ ਸਿੰਘ, ਪੰਚ ਰੁਲਦੂ ਸਿੰਘ, ਹਰਮਨ ਕੁਲਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਕੋਠੇ ਹਾਂਸ, ਨੰਬਰਦਾਰ ਬਲਜਿੰਦਰ ਸਿੰਘ ਜਸਵੰਤ ਸਿੰਘ, ਜਰਨੈਲ ਸਿੰਘ, ਬਾਵਾ ਸਿੰਘ, ਅਜੈਬ ਸਿੰਘ, ਹਰਮਨ ਸਿੰਘ, ਅਮਨਦੀਪ ਸਿੰਘ, ਜਰਨੈਲ ਸਿੰਘ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।