ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ

ਫਾਜ਼ਿਲਕਾ/ਜਲਾਲਾਬਾਦ 31 ਅਗਸਤ 2021
ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਅਮਾਨਤ ਬਜਾਜ ਦੀ ਪ੍ਰਧਾਨਗੀ ਵਿੱਚ ਅੱਜ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿੱਚ ਪਿੰਡਾਂ ਵਿੱਚ ਚੱਲ ਰਹੇ ਸਿਹਤ ਪ੍ਰੋਗਰਾਮਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਕੋਵਿਡ ਦੀ ਵੈਕਸੀਨ ਲਗਵਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਕਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਅਤੇ ਬਚਾਓ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਉਨ੍ਹਾਂ ਮਲੇਰੀਆਂ, ਡੇਗੂ, ਡਰਾਈ-ਡੇ ਆਦਿ ਗਤੀਵਿਧੀਆਂ ਜ਼ੋ ਕਿ ਪਹਿਲਾਂ ਹੀ ਚੱਲ ਰਹੀਆਂ ਹਨ ਨੂੰ ਹੋਰ ਤੇਜ਼ ਕਰਨ ਬਾਰੇ ਕਿਹਾ ਗਿਆ। ਹਲਕਾ ਇੰਚਾਰਜ ਐਮ.ਐਲ ਏ ਜਲਾਲਾਬਾਦ ਰਵਿੰਦਰ ਸਿੰਘ ਆਵਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਵੱਧ ਤੋਂ ਵੱਧ ਵੈਕਸੀਨ ਲਗਵਾਈ ਜਾਵੇ ਤਾਂ ਜ਼ੋ ਕਰੋਨਾ ਵਾਈਰਸ ਨੂੰ ਹਰਾਇਆ ਜਾ ਸਕੇ ਇਸ ਦੌਰਾਨ ਉਨ੍ਹਾਂ ਸਿਹਤ ਸਟਾਫ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੁਲਤਾ ਦਿੱਤੀਆ ਜਾਣ।ਮੀਟਿੰਗ ਵਿੱਚ ਸੁਮਨ ਕੁਮਾਰ ਐਮ.ਪੀ.ਐਸ, ਉਮ ਪ੍ਰਕਾਸ, ਲਖਵਿੰਦਰ ਸਿੰਘ, ਪ੍ਰਤਮਜੀਤ ਜ਼ਸਪਾਲ ਆਦਿ ਸਟਾਫ ਹਾਜ਼ਰ ਸਨ।

Spread the love