ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਦਿਖਾਇਆ ਉਤਸ਼ਾਹ

ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ ਇਸ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ: ਡਾ.ਸਿੱਧੂ
ਫ਼ਾਜ਼ਿਲਕਾ 3 ਜੁਲਾਈ 2021
ਸਰਕਾਰੀ ਸਕੂਲਾਂ ਵਿੱਚ ਮਾਨਯੋਗ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁੁੁਮਾਰ ਦੀ ਯੋਗ ਅਗਵਾਈ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਮਿਲਣੀ ਹੋਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਡਾ.ਤਿਰਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਤੇ ਢਾਂਚਾਗਤ ਵਿਕਾਸ ਦੇ ਮੁਲਾਂਕਣ ਲਈ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸ਼ੁਰੂ ਹੋ ਰਿਹਾ ਹੈ,ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਇਸ ਸਰਵੇਖਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ,ਵਿਦਿਆਰਥੀਆਂ ਦਾ ਛੁੱਟੀਆਂ ਵਿਚ ਕੀਤੇ ਕੰਮਾਂ ਦੀ ਫੀਡਬੈਕ ਲੈਣਾ, ਸਿੱਖਿਆ ਨਾਲ ਸਬੰਧਤ ਚੱਲ ਰਹੇ ਟੀ ਵੀ ਪ੍ਰੋਗਰਾਮਾਂ ਬਾਰੇ ਅਤੇ ਅਭਿਆਸ ਸੀਟਾਂ ਦੀ ਫੀਡਬੈਕ ਲੈਣਾ ਇਸ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮਕਸਦ ਹੈ।ਉਨ੍ਹਾਂ ਦੱਸਿਆ ਕਿ ਭਾਵੇਂ ਕੋਵਿਡ-19 ਕਰਕੇ ਸਕੂਲ ਬੰਦ ਹਨ ਪਰੰਤੂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਨਿਰੰਤਰ ਦਿੱਤੀ ਜਾ ਰਹੀ ਹੈ।
ਇਸ ਤੋਂ ਅੱਗੇ ਡਾ.ਸਿੱਧੂ ਨੇ ਜ਼ਿਲੇ ਦੇ ਸਕੂੁਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂੁਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪੰਚਾਇਤ ਮੈਂਬਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ। ਉਪ ਜਿਲ੍ਹਾ ਸਿੱਖਿਆ ਅਫਸਰ ਬਿ੍ਜਮੋਹਨ ਸਿੰਘ ਬੇਦੀ ਨੇ ਵੀ ਮਾਪੇ ਅਧਿਆਪਕ ਮਿਲਣੀ ਦੌਰਾਨ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ,ਸਕੂਲ ਮੁਖੀਆਂ ਅਤੇ ਮਾਪਿਆਂ ਰਾਬਤਾ ਕਾਇਮ ਕਰਕੇ NAS ਦੇ ਪ੍ਤੀ ਉਤਸ਼ਾਹਿਤ ਕੀਤਾ।ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰ ਵੱਲੋਂ ਕੋਵਿਡ 19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ ਹੈ।
ਇਸ ਤੋਂ ਬਾਅਦ ਜ਼ਿਲ੍ਹਾ ਨੋਡਲ ਅਫਸਰ ਸ੍ਰੀ ਵਿਜੈ ਪਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਡੇਂਗੂ ਅਤੇ ਮਲੇਰੀਆ ਸਬੰਧੀ ਹੋਈ ਮੀਟਿੰਗ ਵਿੱਚ ਪ੍ਰਾਪਤ ਹੋਏ ਆਦੇਸ਼ਾਂ ਦੀ ਵਰਚੁਅਲ ਮੀਟਿੰਗ ਵਿਚ ਸਮੂਹ ਸਕੂਲ ਮੁਖੀਆਂ ਨੂੰ ਜਾਣਕਾਰੀ ਦਿੱਤੀ।ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸ੍ਰੀ ਗੁਰਛਿੰਦਰਪਾਲ ਸਿੰਘ ਵੀ ਮੌਜੂਦ ਸਨ।

Spread the love