ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਗੰੰਭੀਰ: ਡਾ. ਰਾਕੇਸ਼ ਚੰਦਰ
ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, 10 ਸਤੰਬਰ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ. ਨੂੰ ਸਖਤ ਨਾਲ ਲਾਗੂ ਕਰਨ ਉੱਤੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਪੀ.ਐਨ.ਡੀ.ਟੀ. ਕੋਆਰਡੀਨੇਟਰ ਡਾ. ਸੁਖਮਨੀ ਕੌਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਪੀ.ਸੀ.ਪੀ.ਐਨ.ਡੀ.ਟੀ. ਅਧੀਨ ਇਕ ਮਾਹਰ ਡਾਕਟਰ ਨੂੰ ਰਜਿਸਟਰ ਕਰਨ ਸਮੇਤ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਇਸ ਐਕਟ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹਾ ਸਹਾਲਕਾਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਅੰਦਰ ਲੰਿਗ ਅਨੁਪਾਤ ਦੇ ਪਾੜੇ ਨੂੰ ਘੱਟ ਕਰਨ ਲਈ ਸਮਾਜ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ ਅਤੇ ਜ਼ਿਲ੍ਹੇ ਵਿਚ ਨਿਰੰਤਰ ਅਲਟਰਾਸਾਊਂਡ ਸੈਂਟਰਾਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲੰਿਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ ‘ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਹੋਰ ਵੀ ਸਖਤੀ ਦੀ ਲੋੜ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ, ਗਾਈਨੀਕੋਲੋਜਿਸਟ ਡਾ ਮੋਨਿਕਾ ਜੈਨ, ਬਾਲ ਰੋਗਾਂ ਦੇ ਮਾਹਰ ਡਾ ਹਰਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ ਭਾਰਤ ਭੂਸ਼ਣ, ਐੱਨ.ਜੀ.ਓ. ਮੈਂਬਰ ਕੁਲਵੰਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Spread the love