ਪੁਲਿਸ ਕਮਿਸ਼ਨਰ ਵੱਲੋਂ ਭਾਰ ਢੋਹਣ ਵਾਲੀਆਂ ਗੱਡੀਆਂ ‘ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਲੁਧਿਆਣਾ, 24 ਜੂਨ  2021 ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾ ‘ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਣ ‘ਤੇ ਤਰੁੰਤ ਪਾਬੰਦੀ ਲਗਾਈ ਹੈ।
ਉਨ੍ਹਾਂ ਕਮਿਸਨਰੇਟ ਲੁੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਕਿਸਮ ਦੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾ ਵਿਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋ ਵੱਧ ਪਹੀਆ ਵਾਲੀਆਂ ਗੱਡੀਆਂ ਸਵਾਰੀਆਂ ਸਰੇਆਮ ਢੋਹਦੀਆਂ ਹਨ, ਜੋ ਕਿ ਗੈਰ ਕਾਨੂੰਨੀ ਅਤੇ ਮੋਟਰ ਵਹੀਕਲ ਐਕਟ ਦੇ ਨਿਯਮਾਂ ਦੀ ਘੋਰ ਉਲੰਘਣਾਂ ਹੈ ਅਤੇ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਿੱਧ ਹੋ ਸਕਦੀ ਹੈ, ਕਈ ਵਾਰੀ ਅਜਿਹੇ ਅਣਸੁਖਾਵੇ ਹਾਦਸੇ ਵੀ ਵਾਪਰਦੇ ਹਨ ਜਿੰਨਾ ਵਿਚ ਵੱਡ-ਮੁੱਲੀਆਂ ਜਾਨਾਂ ਅਜਾਈਂ ਚਲੀਆਂ ਜਾਂਦੀਆ ਹਨ। ਇਸ ਲਈ ਆਮ ਜਨਤਾ ਦੀ ਜਾਨ ਅਤੇ ਮਾਲ ਦੀ ਸੁਰਖਿਆ ਨੂੰ ਮੁੱਖ ਰਖਦੇ ਹੋਏ ਅਤੇ ਪਬਲਿਕ ਹਿੱਤ ਵਿਚ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਏ ਅੰਦਰ ਅਜਿਹੀਆਂ ਭਾਰ ਢੋਹਣ ਵਾਲੀਆਂ ਗੱਡੀਆਂ ਜਿੰਨਾ ਵਿਚ ਤਿੰਨ ਪਹੀਆ, ਚਾਰ ਪਹੀਆ ਜਾਂ ਇਸ ਤੋ ਵੱਧ ਪਹੀਆ ਵਾਲੀਆ ਗੱਡੀਆਂ ਸ਼ਾਮਲ ਹਨ ਤੇ ਆਮ ਜਨਤਾ ਨੂੰ ਲਿਜਾਣ ਅਤੇ ਢੋਣ ਤੇ ਤਰੁੰਤ ਪਾਬੰਦੀ ਲਗਾਈ ਹੈ।
ਇਹ ਹੁਕਮ ਅਗਲੇ 2 ਮਹੀਨੇ ਤੱਕ ਅਮਲ ਵਿੱਚ ਰਹਿਣਗੇ।

Spread the love