ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 08 ਜਨਵਰੀ ਤੋਂ ਸ਼ੁਰੂ – ਹਾਂਡਾ

ਡੇਅਰੀ ਫਾਰਮਿੰਗ ਸਿਖਲਾਈ ਕੋਰਸ 
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 08 ਜਨਵਰੀ ਤੋਂ ਸ਼ੁਰੂ - ਹਾਂਡਾ

ਫਿਰੋਜ਼ਪੁਰ, 2 ਜਨਵਰੀ 2024 

ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਚੌਦਵਾਂ ਬੈਚ 08 ਜਨਵਰੀ ਨੂੰ ਡੇਅਰੀ ਸਿਖਲਾਈ ਕੇਂਦਰ ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪਰ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫਿਰੋਜ਼ਪਰ ਨਾਲ ਸਬੰਧਿਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ-ਲੜਕੀਆਂ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਾਰਜਕਾਰੀ ਅਫਸਰ ਕਪਲਮੀਤ ਸਿੰਘ ਸੰਧੂ ਨਾਲ ਮੋਬਾਈਲ ਨੂੰ 9779352959 ‘ਤੇ ਸੰਪਰਕ ਕਰ ਸਕਦੇ ਹੋ।

Spread the love