ਨਵਾਂਸ਼ਹਿਰ, 3 ਅਗਸਤ 2021 ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਵਾਰਡ ਨੰਬਰ 8 ਵਿਖੇ ਵਿਕਾਸ ਨਗਰ ਵਿਚ ਕਰੀਬ 2.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਨਗਰ ਕੌਂਸਲ ਦਾ ਮੁੱਖ ਟੀਚਾ ਹੈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਖ਼ੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਮੁਹੱਲਾ ਵਾਸੀਆਂ ਵੱਲੋਂ ਗਲੀ ਦੇ ਨਿਰਮਾਣ ਕਾਰਜ ਲਈ ਨਗਰ ਕੌਂਸਲ ਅਤੇ ਪ੍ਰਧਾਨ ਸਚਿਨ ਦੀਵਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਵਾਰਡ ਦੇ ਕੌਂਸਲਰ ਪ੍ਰਵੀਨ ਭਾਟੀਆ, ਬਹਾਦਰ ਸਿੰਘ, ਰੋਸ਼ਨ ਲਾਲ, ਕਮਲਜੀਤ ਕੌਰ, ਲਵਪ੍ਰੀਤ ਕੌਰ, ਸੰਨੀ ਬਾਵਾ, ਰੋਮੀ, ਅਭੈ ਵਰਮਾ, ਸੌਰਵ ਅਤੇ ਮੁਹੱਲਾ ਵਾਸੀ ਹਾਜ਼ਰ ਸਨ।
ਕੈਪਸ਼ਨ : -ਵਿਕਾਸ ਨਗਰ ਵਿਖੇ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਂਦੇ ਹੋਏ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ। ਨਾਲ ਹਨ ਕੌਂਸਲਰ ਪ੍ਰਵੀਨ ਭਾਟੀਆ ਤੇ ਹੋਰ।