ਪ੍ਰਿੰਸੀਪਲ ਖਿਲਾਫ਼ ਪ੍ਰਦਰਸ਼ਨ ਕਰਨ ਸਬੰਧੀ ਦਰਜਾ ਚਾਰ ਯੂਨੀਅਨ ਵੱਲੋਂ ਮੀਟਿੰਗ 

_Ram Prashad
ਪ੍ਰਿੰਸੀਪਲ ਖਿਲਾਫ਼ ਪ੍ਰਦਰਸ਼ਨ ਕਰਨ ਸਬੰਧੀ ਦਰਜਾ ਚਾਰ ਯੂਨੀਅਨ ਵੱਲੋਂ ਮੀਟਿੰਗ 
26 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ :- ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ 

ਫਿਰੋਜ਼ਪੁਰ 25 ਜੁਲਾਈ 2024

ਜਿਲ੍ਹਾ ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਸ਼ੀਦ ਦੇ ਅੰਦਰ ਮੀਟਿੰਗ ਕਰਕੇ ਸਰਕਾਰੀ ਸੀਨੀਅਰ ਸਕੈਡਰੀ ਸਮਾਟ ਸਕੂਲ (ਲੜਕੇ) ਦੇ  ਪ੍ਰਿੰਸੀਪਲ ਖਿਲਾਫ਼ 26 ਜੁਲਾਈ ਨੂੰ ਰੋਸ਼ ਪ੍ਰਦਰਸ਼ਨ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਰਾਮ ਕੁਮਾਰ, ਡੀਸੀ ਦਫ਼ਤਰ ਤੋਂ ਵਿਲਸਨ ਚੇਅਰਮੈਂਨ ਅਤੇ ਪ੍ਰਧਾਨ ਬੂਟਾ ਸਿੰਘ, ਸਕੂਲ ਹੋਸਟਲ ਤੋਂ ਸਤੋਸ਼ ਕੁਮਾਰ ਅਤੇ ਗੁਰਪ੍ਰੀਤ ਸਿੰਘ, ਸਿਵਲ ਹਸਪਤਾਲ ਤੋਂ ਅਜੀਤ ਗਿੱਲ ਅਤੇ ਰਾਜ ਕੁਮਾਰ , ਦਲੀਪ ਜਿਲ੍ਹਾ ਪ੍ਰਸ਼ੀਦ ਵਿਭਾਗ, ਲਾਡੀ ਸਿੰਚਾਈ ਵਿਭਾਗ, ਬਲਜਿੰਦਰ ਸਿੰਘ ਅਟਵਾਲ ਸਿੱਖਿਆ ਵਿਭਾਗ, ਬਲਵੀਰ ਸਿੰਘ ਅਤੇ ਵਿਨੋਦ ਕੁਮਾਰ ਖੁਰਾਕ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਹਾਜਰ ਸਨ।

ਮੌਕੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸਕੈਡੰਰੀ ਸਮਾਟ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ ਦੇ ਪ੍ਰਿੰਸੀਪਲ ਸ੍ਰ.ਜਗਦੀਪ ਪਾਲ ਸਿੰਘ  ਨੂੰ ਕਰਮਚਾਰੀਆਂ ਦੀਆਂ ਤਨਖਾਹਾਂ ਨਾਂ ਦੇਣ ਸਬੰਧ ਮਿਤੀ 23 ਜੁਲਾਈ 2024 ਨੂੰ ਨੋਟਿਸ ਪ੍ਰਿੰਸੀਪਲ ਖਿਲਾਫ਼ ਧਰਨਾ ਪ੍ਰਦਸ਼ਨ ਕਰਨ ਸਬੰਧੀ ਨੋਟਿਸ ਦੇ ਦਿੱਤਾ ਗਿਆ ਅਤੇ 26 ਜੁਲਾਈ ਨੂੰ ਸਵੇਰੇ 11:00 ਵਜੇ ਸਕੂਲ ਵਿਖੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਈ ਵਾਰ ਪ੍ਰਿੰਸੀਪਲ ਨੂੰ ਮਿਲੇ ਅਤੇ ਗੱਲਬਾਤ ਨਾਲ ਵੀ ਤਨਖਾਹ ਦੇਣ ਦਾ ਭਰੋਸਾ ਦਿੱਤਾ ਜਾਣ ਦੇ ਬਾਵਜੂਦ ਪ੍ਰਿੰਸੀਪਲ ਵੱਲੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਉਲਟਾ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਯੂਨੀਅਨ ਵੱਲੋਂ ਭਾਰੀ ਰੋਸ ਪਾਈਆ ਜਾ ਰਿਹਾ ਹੈ ।  ਉਨ੍ਹਾਂ ਕਿਹਾ ਕਿ 26 ਜੁਲਾਈ ਨੂੰ ਸਵੇਰੇ 11:00 ਵਜੇ ਪ੍ਰਿੰਸੀਪਲ ਖਿਲਾਫ਼ ਰੋਸ਼ ਪ੍ਰਦਰਸ਼ਨ ਕਰਨ ਲਈ ਦਰਜਾ ਚਾਰ ਕਰਮਚਾਰੀਆਂ ਦਾ ਵੱਡੀ ਗਿਣਤੀ ਵਿਚ ਇਕੱਠ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ ਜਿਸਦੀ ਸਾਰੀ ਜਿੰਮੇਵਾਰੀ ਪ੍ਰਿੰਸੀਪਲ ਦੀ ਹੋਵੇਗੀ।

Spread the love