ਪੰਜਾਬੀ ਸ਼ਾਰਟਹੈਂਡ ਦੇ ਮੁਫ਼ਤ ਕੋਰਸ ਵਿੱਚ ਦਾਖਲਾ ਲੈਣ ਦੀ ਮਿਤੀ ’ਚ 10 ਸਤੰਬਰ ਤੱਕ ਵਾਧਾ

news makahni
news makhani

ਜਲੰਧਰ, 2 ਸਤੰਬਰ 2021
ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਪੰਜਾਬੀ ਸ਼ਾਰਟਹੈਂਡ/ਟਾਈਪ ਦੇ ਮੁਫ਼ਤ ਕੋਰਸ ਸਬੰਧੀ ਚੱਲ ਰਹੇ ਦਾਖਲੇ ਦੀ ਮਿਤੀ ਵਿੱਚ ਹੁਣ 10 ਸਤੰਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਸ਼੍ਰੇਣੀਆਂ ਨਾਲ ਸਬੰਧਿਤ ਉਮੀਦਵਾਰ ਆਪਣਾ ਦਾਖਲਾ ਜ਼ਿਲ੍ਹਾ ਭਾਸ਼ਾ ਦਫ਼ਤਰ ਕਮਰਾ ਨੰਬਰ 215, ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲੰਧਰ ਵਿਖੇ ਆ ਕੇ ਕਰਵਾ ਸਕਦੇ ਹਨ। ਇਕ ਸਾਲ ਦਾ ਇਹ ਕੋਰਸ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਂਦਾ ਹੈ ਅਤੇ ਇਸ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਹੈ ।

Spread the love