ਤਰਨ ਤਾਰਨ, 09 ਜੁਲਾਈ 2021
ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਅਤੇ ਫਸਲ ਵਿਗਿਆਨ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿਛਲੇ ਦਿਨੀਂ ਵਿਸ਼ੇਸ ਵੈਬੀਨਾਰ ਕਰਵਾਇਆ ਗਿਆ। ਇਹ ਵੈਬੀਨਾਰ ਡਾ. ਮੱਖਣ ਸਿੰਘ ਭੁੱਲਰ, ਪ੍ਰਿੰਸੀਪਲ ਵਿਗਿਆਨੀ ਕਮ ਮੁੱਖੀ ਫਸਲ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾ ਹੇਠ ਕਰਵਾਇਆ ਗਿਆ। ਵੈਬੀਨਾਰ ਦਾ ਸੰਚਾਲਣ ਡਾ. ਅਮਿਤ ਕੌਲ, ਪ੍ਰਸਾਰ ਵਿਗਿਆਨੀ, ਫਸਲ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਵੱਲੋਂ ਬਹੁਤ ਹੀ ਸੁਚਾਰੂ ਢੰਗ ਨਾਲ ਕੀਤਾ ਗਿਆ।
ਡਾ. ਜਸਵੀਰ ਸਿੰਘ ਗਿੱਲ ਨੇ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਜੁਰਬੇ ਸਾਂਝੇ ਕੀਤੇ ਅਤੇ ਮੀਂਹ ਕਾਰਨ ਹੋਣ ਵਾਲੀ ਕਰੰਡ ਅਤੇ ਹੋਰ ਸਮੱਸਿਆਵਾ ਦੇ ਢੁਕਵੇ ਹੱਲ ਵੀ ਦੱਸੇ। ਡਾ. ਤਰੁਨਦੀਪ ਕੌਰ ਧਾਲੀਵਾਲ, ਸੀਨੀਅਰ ਫਸਲ ਵਿਗਿਆਨੀ ਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਉਗਣ ਵਾਲੇ ਨਦੀਨਾਂ ਦੀ ਪਹਿਚਾਨ ਅਤੇ ਉਹਨਾਂ ਦੀ ਰੋਕਥਾਮ ਲਈ ਢੁਕਵੇ ਹੱਲ ਬਹੁਤ ਹੀ ਵਿਸਥਾਰ ਸਹਿਤ ਦੱਸੇ।
ਡਾ. ਪਰਵਿੰਦਰ ਸਿੰਘ, ਇੰਨਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ, ਡਾ. ਪਰਮਿੰਦਰ ਕੌਰ, ਪ੍ਰਸਾਰ ਮਾਹਿਰ (ਪੌਦ ਸੁਰੱਖਿਆ) ਅਤੇ ਡਾ. ਸਵਰੀਤ ਖਹਿਰਾ ਜ਼ਿਲ੍ਹਾ ਪ੍ਰਸਾਰ ਮਾਹਿਰ (ਫਲ ਵਿਗਿਆਨ) ਨੇ ਕਿਸਾਨਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ।ਡਾ. ਕੁਲਜੀਤ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਨੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਟਰਾਇਲਾਂ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨਾਲ ਆਪਣੇ ਤਜ਼ੁਰਬੇ ਸਾਂਝੇ ਕੀਤੇ।
ਸਿਮਰਨਜੀਤ ਸਿੰਘ, ਭੂਮੀ ਰੱਖਿਆ ਅਫ਼ਸਰ, ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਵੱਲੋਂ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਸੂਖਮ ਸਿੰਚਾਈ ਦੀਆ ਤਕਨੀਕਾਂ ਨਾਲ ਖੇਤੀ ਕਰਨ ਲਈ ਪ੍ਰੇਰਿਆ ਗਿਆ, ਉਹਨਾਂ ਵੱਲੋਂ ਵਿਭਾਗ ਵੱਲੋ ਝੋਨੇ ਦੀ ਸਿੱਧੀ ਬਿਜਾਈ ਵਿੱਚ ਲਗਾਏ ਫੁਹਾਰਾ ਸਿੰਚਾਈ ਦੇ ਟਰਾਇਲਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।ਵੈਬੀਨਾਰ ਵਿੱਚ ਕਿਸਾਨਾਂ ਵੱਲੋਂ ਕਾਫੀ ਉਤਸ਼ਾਹ ਵੇਖਿਆ ਗਿਆ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੇ ਆਪਣੇ ਤਜ਼ੁਰਬੇ ਵੀ ਸਾਂਝੇ ਕੀਤੇ; ਨਾਲ ਦੀ ਨਾਲ ਮਾਹਿਰਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਕੀਤਾ ਗਿਆ।
ਅੰਤ ਵਿੱਚ ਡਾ. ਪਰਮਿੰਦਰ ਸਿੰਘ ਸੰਧ,ੂ ਜ਼ਿਲ੍ਹਾ ਪ੍ਰਸਾਰ ਮਾਹਿਰ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਵੱਲੋਂ ਸਾਰੇ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।