18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮੇ ਕੋਵਿਡ ਵੈਕਸੀਨੇਸ਼ਨ ਕੈਂਪਾਂ ਤੋਂ ਲੈ ਰਹੇ ਲਾਹਾ
ਪਠਾਨਕੋਟ: 12 ਮਈ 2021:– ( ) ਜਿਕਰਯੋਗ ਹੈ ਕਿ ਪਿਛਲੇ ਦਿਨ੍ਹਾਂ ਦੋਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 18 ਤੋਂ 44 ਸਾਲ ਉਮਰ ਦੀ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਤੋਂ ਬਚਾਓ ਲਈ ਟੀਕੇ ਲਗਾਉਣ ਲਈ ਮਨਜੂਰੀ ਦੇ ਦਿੱਤੀ ਸੀ, ਇਸ ਸਬੰਧੀ ਇਸ ਸਬੰਧ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਲੇਬਰ ਵਿਭਾਗ ਵੱਲੋਂ ਪੰਜਾਬ ਬਿਲਡਿੰਗ ਅਦਰ ਕੰਸਟਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਕੋਵਿਡ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਉਂਣ ਲਈ ਜਗ੍ਹਾ ਜਗ੍ਹਾ ਕੈਂਪ ਲਗਾਏ ਗਏ ਹਨ ਅਤੇ ਉਸਾਰੀ ਕਾਮਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਕੁੰਵਰ ਡਾਵਰ ਕਿਰਤ ਤੇ ਸੁਲਾਹ ਅਫਸ਼ਰ ਪਠਾਨਕੋਟ ਅਤੇ ਮਨੋਜ ਸਰਮਾ ਲੇਬਰ ਇੰਨਫੋਰਸਮੈਂਟ ਅਫਸ਼ਰ ਪਠਾਨਕੋਟ ਨੇ ਸਾਂਝੇ ਤੋਰ ਤੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਜਿਲ੍ਹੇ ਅੰਦਰ ਕਰੀਬ 3-4 ਜਗ੍ਹਾਵਾਂ ਤੇ ਕੈਂਪ ਲਗਾ ਕੇ ਉਸਾਰੀ ਕਾਮਿਆਂ ਨੂੰ ਵੈਕਸੀਨ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਵੀ ਲੇਬਰ ਵਿਭਾਗ ਪਠਾਨਕੋਟ ਵੱਲੋਂ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਡਿਸਪੈਂਸਰੀ ਨਰੋਟ ਮਹਿਰਾ , ਡਿਸਪੈਂਸਰੀ ਮਲਿਕਪੁਰ ਅਤੇ ਸਾਹਪੁਰਕੰਡੀ ਵਿਖੇ ਕੋਵਿਡ ਤੋਂ ਬਚਾਓ ਕਰਨ ਲਈ ਟੀਕਾਕਰਨ ਦਾ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਮੋਕੇ ਤੇ ਪੰਜਾਬ ਬਿਲਡਿੰਗ ਅਦਰ ਕੰਸਟਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੂੰ ਕੋਵਿਡ ਤੋਂ ਬਚਾਓ ਲਈ ਜਾਗਰੁਕ ਕੀਤਾ ਗਿਆ। ਉਨ੍ਹਾਂ ਉਸਾਰੀ ਕਾਮਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਜਰੂਰ ਕਰਵਾਉਂਣ ਤਾਂ ਜੋ ਕਰੋਨਾ ਦੀ ਬੀਮਾਰੀ ਜੋ ਕਿ ਖਤਰਨਾਕ ਹੈ ਇਸ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਕੂਝ ਲੋਕ ਝੂਠੀਆਂ ਅਫਵਾਹਾਂ ਵਿੱਚ ਆ ਜਾਂਦੇ ਹਨ ਅਤੇ ਇਨ੍ਹਾਂ ਕੈਂਪਾਂ ਤੋਂ ਲਾਭ ਪ੍ਰਾਪਤ ਨਹੀਂ ਕਰ ਪਾਉਂਦੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਸਾਰੇ ਉਸਾਰੀ ਕਾਮੇ ਬਿਨ੍ਹਾਂ ਕਿਸੇ ਡਰ ਤੋਂ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਕਰਵਾਓ ਤੱਦ ਹੀ ਅਸੀਂ ਕਰੋਨਾ ਬੀਮਾਰੀ ਦੀ ਚੈਨ ਨੂੰ ਤੋੜ ਪਾਵਾਂਗੇ ਅਤੇ ਕਰੋਨਾ ਤੇ ਫਤਿਹ ਪਾ ਸਕਾਂਗੇ।