ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ

ਦਰਜਾ ਤਿੰਨ ਤੇ ਚਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨਾਲ ਵਿਚਾਰਿਆ ਜਾਵੇਗਾ-ਗੇਜਾ ਰਾਮ ਵਾਲਮੀਕੀ
ਹੜਤਾਲੀ ਕਰਮਚਾਰੀਆਂ ਨੇ ਅੰਦੋਲਨ ਵਾਪਸ ਲਿਆ
ਪਟਿਆਲਾ, 9 ਸਤੰਬਰ 2021
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਹੜਤਾਲ ‘ਤੇ ਗਏ ਦਰਜਾ ਤਿੰਨ ਤੇ ਚਾਰ ਕਰਮਚਾਰੀਆਂ ਨਾਲ ਮੀਟਿੰਗ ਕੀਤੀ, ਉਨ੍ਹਾਂ ਨੇ ਇਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆ ਵਾਜਬ ਮੰਗਾਂ ਨੂੰ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਦੇ ਸਨਮੁੱਖ ਰੱਖਣਗੇ ਤਾਂ ਜੋ ਇਨ੍ਹਾਂ ਦਾ ਜਲਦ ਨਿਪਟਾਰਾ ਕਰਵਾਇਆ ਜਾ ਸਕੇ।
ਸ੍ਰੀ ਵਾਲਮੀਕਿ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਵੱਲੋਂ ਇਨ੍ਹਾਂ ਕਰਮਚਾਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਰਾਜ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨਾਲ ਗੱਲਬਾਤ ਕੀਤੀ ਗਈ, ਜਿਸ ‘ਤੇ ਸ੍ਰੀ ਸੋਨੀ ਵੱਲੋਂ ਉਨ੍ਹਾਂ ਨੂੰ ਹੜਤਾਲੀ ਕਰਮਚਾਰੀਆਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਸੋਨੀ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ‘ਤੇ ਹਮਦਰਦੀ ਪੂਰਵਕ ਗੌਰ ਕਰਦੇ ਹੋਏ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾਂ ਕਰਨਗੇ। ਉਨ੍ਹਾਂ ਨੇ ਕਰਮਚਾਰੀਆਂ ਵੱਲੋ ਹਸਪਤਾਲ ਦੇ ਮਰੀਜਾਂ ਦੇ ਹਿਤ ਵਿੱਚ ਹੜਤਾਲ ਵਾਪਸ ਲੈਣ ਦੇ ਫੈਸਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਵਾਉਣ ਲਈ ਸਰਕਾਰ ਦੇ ਪੱਧਰ ‘ਤੇ ਪੁਰਜ਼ੋਰ ਕੋਸ਼ਿਸ਼ ਕਰਨਗੇ।
ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕਮ ਪ੍ਰਿੰਸੀਪਲ ਡਾ. ਹਰਨਾਮ ਸਿੰਘ ਰੇਖੀ ਨੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਆਪਣੇ ਤੇ ਪ੍ਰਿੰਸੀਪਲ ਦੇ ਪੱਧਰ ‘ਤੇ ਦੂਰ ਹੋ ਸਕਣ ਯੋਗ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨਗੇ।
ਕੈਪਸ਼ਨ : ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਕਾਂ ਤੇ ਹੜਤਾਲੀ ਕਰਮਚਾਰੀਆਂ ਨਾਲ ਮੀਟਿੰਗ ਕਰਦੇ ਹੋਏ।

Spread the love