ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰਾਂ ਦੀਆਂ ਸੇਵਾਵਾਂ ਵਿੱਚ ਕੀਤਾ ਵਾਧਾ, ਹੁਣ ਟਰਾਂਸਪੋਰਟ,ਸਾਂਝ ਅਤੇ ਫਰਦ ਦੀਆਂ ਸੇਵਾਵਾਂ ਵੀ ਸੇਵਾ ਕੇਂਦਰ ਤੋਂ ਹੋਣਗੀਆਂ ਪ੍ਰਾਪਤ

—-ਮੋਜੂਦਾ ਸਮੇਂ ਦੋਰਾਨ ਸੇਵਾਂ ਕੇਂਦਰਾਂ ਤੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ 329 ਸੇਵਾਵਾਂ
—- ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਸਾਲ 2020-21 ਦੋਰਾਨ ਇੱਕ ਲੱਖ 10 ਹਜਾਰ ਲੋਕਾਂ ਵੱਲੋਂ ਸੇਵਾਵਾਂ ਦਾ ਕੀਤਾ ਲਾਭ ਪ੍ਰਾਪਤ

ਪਠਾਨਕੋਟ 20 ਮਈ 2021 — ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ 14 ਸੇਵਾ ਕੇਂਦਰ ਚਲ ਰਹੇ ਹਨ ਅਤੇ ਕਰੋਨਾ ਵਾਈਰਸ ਦੇ ਚਲ ਰਹੇ ਕਾਲ ਦੋਰਾਨ ਵੀ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਅਪਣੀ ਸੇਵਾਵਾਂ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਨਿਭਾ ਰਹੇ ਹਾਂ, ਇਸ ਤੋਂ ਇਲਾਵਾ ਹੁਣ ਕੂਝ ਹੋਰ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰਾਂ ਨਾਲ ਜੋੜੀਆਂ ਗਈਆ ਹਨ । ਇਹ ਪ੍ਰਗਟਾਵਾ ਰੁਬਲ ਸੈਣੀ ਜਿਲ੍ਹਾ ਕੋਆਰਡੀਨੇਟਰ ਈ ਗਵਰਨੈਂਸ ਪਠਾਨਕੋਟ ਨੇ ਕੀਤਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਟਰਾਂਸਪੋਰਟ,ਸਾਂਝ ਅਤੇ ਫਰਦ ਦੀਆਂ ਸੇਵਾਵਾਂ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਇਨ੍ਹਾਂ ਸੇਵਾਵਾਂ ਦੇ ਸਾਮਲ ਹੋਣ ਨਾਲ ਹੁਣ 329 ਸੇਵਾਵਾਂ ਅਜਿਹੀਆਂ ਹਨ ਜੋ ਸੇਵਾਂ ਕੇਂਦਰਾਂ ਤੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕ ਇਨ੍ਹਾਂ ਸੇਵਾਵਾਂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਲਈ ਕਰੋਨਾ ਕਾਲ ਦੇ ਚਲਦਿਆਂ ਅਪਾਉਂਟਮੈਂਟ ਲੈਣੀ ਪਵੇਗੀ । ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵੱਲੋਂ ਸਪੀਡਪੋਸਟ ਅਤੇ ਕੋਰੀਅਰ ਦੀ ਸੇਵਾਂ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਘਰ ਬੈਠਦਿਆਂ ਹੀ ਮਿਲ ਜਾਵੇ ਅਤੇ ਲੋਕਾਂ ਦੇ ਡਾਕੂਮੈਂਟ ਘਰ ਬੈਠਿਆਂ ਹੀ ਉਨ੍ਹਾਂ ਤੱਕ ਪਹੁੰਚ ਜਾਣ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਸਾਲ 2020-21 ਦੋਰਾਨ ਇੱਕ ਲੱਖ 10 ਹਜਾਰ ਲੋਕ ਲਾਭ ਪ੍ਰਾਪਤ ਕਰ ਚੁੱਕੇ ਹਨ ਇਸ ਅਨੁਸਾਰ ਪ੍ਰਤੀਦਿਨ ਕਰੀਬ 700 ਲੋਕ ਸੇਵਾ ਕੇਂਦਰਾਂ ਤੋਂ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਮੋਕੇ ਤੇ ਸ੍ਰੀ ਸੁਰੇਸ ਕੁਮਾਰ ਜਿਲ੍ਹਾ ਮੈਨੇਜ਼ਰ ਸੇਵਾ ਕੇਂਦਰ ਪਠਾਨਕੋਟ ਨੇ ਕਿਹਾ ਕਿ ਕੋਵਿਡ ਦੀ ਦੂਸਰੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੀ ਸੁਵਿਧਾ ਲਈ ਸੇਵਾ ਕੇਂਦਰਾਂ ਵਿੱਚ ਆਨ ਲਾਈਨ ਅਪਾਉਂਟਮੈਂਟ ਸਿਸਟਮ ਸੁਰੂ ਕੀਤਾ ਗਿਆ ਹੈ, ਇਸ ਤੋਂ ਲਾਭ ਪ੍ਰਾਪਤ ਕਰੋ। ਇਸ ਦੇ ਨਾਲ ਹੀ ਸੇਵਾਂ ਕੇਂਦਰ ਵਿੱਚ ਆਉਂਣ ਵਾਲੇ ਹਰੇਕ ਵਿਅਕਤੀ ਨੇ ਮਾਸਕ ਜਰੂਰ ਲਗਾਇਆ ਹੋਵੇ ਅਤੇ ਸਮਾਜਿੱਕ ਦੂਰੀ ਬਣਾਈ ਰੱਖਣ ਲਈ ਲੋਕਾਂ ਦੀ ਸੁਵਿਧਾ ਲਈ ਜਮੀਨ ਤੇ ਗੋਲ ਸਰਕਲ ਬਣਾਏ ਗਏ ਹਨ ਉਨ੍ਹਾਂ ਵਿੱਚ ਹੀ ਖੜੇ ਹੋਵੋ। ਇਸ ਤੋਂ ਇਲਾਵਾ ਸੇਵਾ ਕੇਂਦਰ ਵਿੱਚ ਕੇਵਲ ਉਹ ਹੀ ਲੋਕ ਆਉਂਣ ਜਿਨ੍ਹਾਂ ਨੂੰ ਕੰਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕਾਂਗੇ।

Spread the love