ਇੰਟਰਵਿਊ ਦੌਰਾਨ 33 ਉਮੀਦਵਾਰਾਂ ਦੀ ਮੌਕੇ ‘ਤੇ ਚੋਣ
ਰੂਪਨਗਰ, 2 ਜਨਵਰੀ 2024
ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਰੂਪਨਗਰ ਵੱਲੋਂ ਡਾ. ਪ੍ਰੀਤੀ ਯਾਦਵ, ਆਈ.ਏ.ਐਸ, ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਮੁਫ਼ਤ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੇ ਤਹਿਤ ਟ੍ਰੇਨਿੰਗ ਪਾਰਟਨਰ ਗੁਰੂ ਤੇਗ ਬਹਾਦਰ ਹੈੱਲਥ ਐਂਡ ਚੈਰੀਟੇਬਲ ਸੁਸਾਇਟੀ ਵੱਲੋਂ ਐਨ.ਯੂ.ਐਲ.ਐਮ ਸਕੀਮ ਅਧੀਨ ਪਾਸ ਹੋਏ ਵਿਦਿਆਰਥੀਆਂ ਲਈ 2 ਜਨਵਰੀ ਨੂੰ ਕਲਗੀਧਰ ਕੰਨਿਆ ਪਾਠਸ਼ਾਲਾ, ਗੁੱਗਾ ਮਾੜੀ ਮੁਹੱਲਾ, ਰੋਪੜ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ, ਬਲਾਕ ਮਿਸ਼ਨ ਮੈਨੇਜਰ, ਪੀ.ਐਸ.ਡੀ.ਐਮ,ਰੂਪਨਗਰ ਸ੍ਰੀ ਗੁਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਗੁਰੂ ਤੇਗ ਬਹਾਦਰ ਹੈੱਲਥ ਐਂਡ ਚੈਰੀਟੇਬਲ ਸੁਸਾਇਟੀ ਵੱਲੋਂ ਐਨ.ਯੂ.ਐਲ.ਐਮ ਸਕੀਮ ਅਧੀਨ ਸਰਟੀਫਾਈਡ ਹੋਏ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਸਿਖਲਾਈ ਮੁਕੰਮਲ ਕਰ ਚੁੱਕੇ ਸਿਖਿਆਰਥੀਆਂ ਦੀ ਪਲੇਸਮੈਂਟ ਲਈ ਇਸ ਮੌਕੇ ਪਲੇਸਮੈਂਟ ਕੈਂਪ ਦਾ ਵੀ ਆਯੋਜਨ ਕੀਤਾ ਗਿਆ।
ਇਸ ਮੌਕੇ ਏਰੀਅਲ ਟੈਲੀਕਾਮ ਸਲਿਊਸ਼ਨ ਪ੍ਰਾਈਵੇਟ ਲਿਮ: ਕੰਪਨੀ ਵੱਲੋਂ ਡਾਟਾ ਐਂਟਰੀ ਓਪਰੇਟਰ ਦੀਆਂ 80 ਅਸਾਮੀਆਂ ਭਰਨ ਲਈ ਇੰਟਰਵਿਉ ਲਈ ਗਈ। ਇਸ ਕੈਂਪ ਵਿੱਚ ਕੁੱਲ 61 ਉਮੀਦਵਾਰਾਂ ਨੇ ਭਾਗ ਲਿਆ। ਇੰਟਰਵਿਊ ਦੌਰਾਨ 33 ਉਮੀਦਵਾਰਾਂ ਦੀ ਮੌਕੇ ਤੇ ਚੋਣ ਕੀਤੀ ਗਈ ਅਤੇ 28 ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਦੂਜੇ ਗੇੜ ਦੀ ਇੰਟਰਵਿਊ ਲਈ ਆਪਣੇ ਦਫ਼ਤਰ ਵਿਖੇ 3 ਜਨਵਰੀ ਨੂੰ ਬੁਲਾਇਆ ਗਿਆ ਹੈ।