ਤਰਨ ਤਾਰਨ, 08 ਜੂਨ 2021
ਪੰਜਾਬ ਸਰਕਾਰ ਵੱਲੋ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੇਂਸ ਅਤੇ ਡਾਟਾ ਸਾਇੰਸ ਦਾ ਫਰੀ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋ ਦੱਸਿਆ ਗਿਆ ਕਿ ਇਹ ਕੋਰਸ ਆਈ. ਆਈ. ਟੀ. ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ। ਇਸ ਕੋਰਸ ਦੇ ਦੋ ਮਡਿਊਲ ਹੋਣਗੇ, ਪਹਿਲਾ ਮਡਿਊਲ 4 ਹਫਤਿਆਂ ਦਾ ਹੋਵੇਗਾ ਅਤੇ ਦੂਸਰਾ ਮਡਿਊਲ 12 ਹਫਤਿਆਂ ਦਾ ਹੋਵੇਗਾ।
ਇਸ ਕੋਰਸ ਨੂੰ ਕਰਨ ਲਈ ਵਿਦਿਆਰਥੀ ਵੱਲੋ ਬਾਹਰਵੀ ਜਮਾਤ ਹਿਸਾਬ ਵਿਸ਼ੇ ਵਿੱਚ ਪਾਸ ਕੀਤੀ ਹੋਣੀ ਚਾਹੀਦੀ ਹੈ। ਜੋ ਵਿਦਿਆਰਥੀ ਇਹ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਵਿਦਿਅਕ ਯੋਗਤਾ ਪੂਰੀ ਕਰਦੇ ਹਨ, ਉਹ ਜਿਲ੍ਹਾ ਮੁੱਖੀ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਸ਼੍ਰੀ ਮਨਜਿੰਦਰ ਸਿੰਘ (7717302484) (9779231125) ਅਤੇ ਜਤਿੰਦਰ ਸਿੰਘ (8437970900) ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਚਾਹਵਾਨ ਵਿਦਿਆਰਥੀ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਫੇਸਬੁਕ ਪੇਜ ( ਪੀ. ਐੱਸ. ਡੀ. ਐੱਮ ਤਰਨ ਤਾਰਨ) ਉੱਪਰ ਦਿਤੇ ਲਿੰਕ ਨੂੰ ਕਲਿੱਕ ਕਰ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।