ਪੱਟੀ ਵਿਖੇ ਬਣਾਏ ਜਾ ਰਹੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਕੰਮ ਲੱਗਭੱਗ ਮੁਕੰਮਲ

ਲੱਗਭੱਗ 12 ਕਰੋੜ 54 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ 
ਵਿਧਾਇਕ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਨੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ 
ਤਰਨ ਤਾਰਨ, 18 ਨਵੰਬਰ :
ਜ਼ਿਲ੍ਹੇ ਦੇ ਕਸਬਾ ਪੱਟੀ ਵਿਖੇ ਬਣਾਏ ਜਾ ਰਹੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਰੈਸਟ ਹਾਊਸ ਪੱਟੀ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਐਕਸੀਅਨ ਪੀ. ਡਬਲਯੂ. ਡੀ. (ਬੀ. ਐੱਡ. ਆਰ.) ਸ੍ਰੀ ਜਸਬੀਰ ਸਿੰਘ ਸੋਢੀ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਾਂਗਰਸੀ ਅਗੂ ਵੀ ਹਾਜ਼ਰ ਸਨ।
ਇਸ ਮੌਕੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਕੰਮ ਲੱਗਭੱਗ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਲੱਗਭੱਗ 12 ਕਰੋੜ 54 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਕੀਤੀ ਗਈ ਹੈ। ਜਿਸ ਵਿੱਚ ਦੋ ਮੰਜ਼ਿਲਾਂ 4 ਨਿਆਂਇਕ ਅਦਾਲਤਾਂ ਦੀ ਇਮਾਰਤ, ਜੱਜਾਂ ਲਈ ਲਾਇਬਰੇਰੀ, ਕਾਨਫਰੰਸ ਹਾਲ, ਬਾਰ ਰੂਮ, ਏ. ਡੀ. ਏ. ਰੂਮ, ਜੁਡੀਸ਼ੀਅਲ ਸਰਵਿਸ ਸੈਂਟਰ, ਨਾਜ਼ਰ ਰੂਮ ਅਤੇ ਦੁਕਾਨਾਂ ਆਦਿ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸੇ ਕੰਪਲੈਕਸ ਵਿੱਚ ਜੱਜਾਂ ਦੀ ਰਿਹਾਇਸ਼ ਲਈ 4 ਰਹਾਇਸ਼ੀ ਇਮਾਰਤਾਂ ਵੀ ਬਣਾਈਆ ਗਈਆਂ ਹਨ।ਉਹਨਾਂ ਕਿਹਾ ਕਿ ਨਵਾਂ ਜੁਡੀਸ਼ੀਅਲ ਕੋਰਟ ਕੰਪਲੈਕਸ 64 ਕਨਾਲਾਂ ਅਤੇ 6 ਮਰਲੇ ਦੇ ਰਕਬੇ ਵਿੱਚ ਉਸਾਰਿਆ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਨਵਾਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਸੰਬਰ, 2020 ਵਿੱਚਪੂਰੀ ਤਰ੍ਹਾਂ ਮੁਕੰਮਲ ਹੋਣ ਉਪਰੰਤ ਨਿਆਂਇਕ ਵਿਭਾਗ ਨੂੰ ਸ਼ੌੰਂਪ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਮੌਜੂਦਾ ਸਥਾਨ ‘ਤੇ ਬਣੀਆਂ ਅਦਾਲਤਾਂ ਅਤੇ ਚੈਂਬਰ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਸ਼ਿਫਟ ਹੋ ਜਾਣਗੇ ਅਤੇ ਇਸ ਪੁਰਾਣੀ ਕਚਹਿਰੀ ਦਾ ਸਾਰਾ ਕੰਮ-ਕਾਜ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਹੋਵੇਗਾ।ਉਹਨਾਂ ਕਿਹਾ ਕਿ ਸੇਵਾ ਕੇਂਦਰ ਜੋ ਕਿ ਪਸ਼ੂ ਹਸਪਤਾਲ ਪੱਟੀ ਵਿਖੇ ਚੱਲ ਰਿਹਾ ਹੈ, ਉਸ ਨੂੰ ਜਲਦੀ ਹੀ ਐੱਸ. ਡੀ. ਐੱਸ. ਦਫ਼ਤਰ ਵਿਖੇ ਬਣੇ ਸੁਵਿਧਾ ਕੇਂਦਰ ਵਿੱਚ ਸਿਫ਼ਟ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਦਾਲਤਾਂ ਅਤੇ ਚੈਂਬਰਜ਼ ਦੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਸ਼ਿਫਟ ਹੋ ਜਾਣ ‘ਤੇ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਸਾਰੇ ਸਰਕਾਰੀ ਦਫ਼ਤਰ ਇੱਥੇ ਸ਼ਿਫਟ ਕੀਤੇ ਜਾਣਗੇ ਤਾਂ ਜੋ ਲੋਕ ਸਰਕਾਰੀ ਕੰਮ-ਕਾਜ ਇੱਕ ਹੀ ਜਗਾਂ੍ਹ ‘ਤੇ ਕਰਵਾ ਸਕਣ ਅਤੇ ਉਹਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।