ਫਾਜ਼ਿਲਕਾ ਜ਼ਿਲੇ ਦੇ ਪਿੰਡ ਪੱਤਰੇਵਾਲਾ ਵਿਚ 697 ਕਰੋੜ ਰੁਪਏ ਦੀ ਲਾਗਤ ਨਾਲ 122 ਪਿੰਡਾਂ ਲਈ ਬਣੇਗਾ ਮੈਗਾ ਵਾਟਰ ਵਰਕਸ- ਗੁਰਪ੍ਰੀਤ ਸਿੰਘ ਕਾਂਗੜ

????????????????????????????????????

ਮਾਲ ਮੰਤਰੀ ਨੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਦੀ ਕੀਤੀ ਪ੍ਰਧਾਨਗੀ
ਫਾਜ਼ਿਲਕਾ, 13 ਅਗਸਤ,2021
ਸ: ਗੁਰਪ੍ਰੀਤ ਸਿੰਘ ਕਾਂਗੜ, ਮਾਲ, ਪੂਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਦੇ ਪਿੰਡ ਪੱਤਰੇਵਾਲਾ ਵਿਖੇ 697.43 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾ ਵਾਟਰ ਵਰਕਸ ਬਣਾਇਆ ਜਾਵੇਗਾ। ਨਹਿਰੀ ਪਾਣੀ ਤੇ ਅਧਾਰਤ ਇਸ ਵਾਟਰ ਵਰਕਸ ਤੋਂ 122 ਪਿੰਡਾਂ ਅਤੇ 15 ਢਾਣੀਆਂ ਨੂੰ ਪੀਣ ਦੇ ਪਾਣੀ ਦੀ ਸਪਲਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਇਹ ਜਾਣਕਾਰੀ ਅੱਜ ਇੱਥੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਮੌਕੇ ਦਿੱਤੀ। ਉਨਾਂ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਬਜਾਏ ਇਸ ਪ੍ਰੋਜੈਕਟ ਵਿਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦੀ ਪ੍ਰਸ਼ਾਸਕੀ ਪ੍ਰਵਾਨਗੀ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਅਤੇ ਪਿੰਡ ਦੀ ਪੰਚਾਇਤ ਵੱਲੋਂ 16 ਏਕੜ ਜਮੀਨ ਵੀ ਇਸ ਪ੍ਰੋਜੈਕਟ ਲਈ ਦੇ ਦਿੱਤੀ ਗਈ ਹੈ।

ਇਸੇ ਤਰਾਂ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਵਾਟਰ ਸਪਲਾਈ ਪ੍ਰੋਜੈਕਟ ਦੀ ਸਥਾਪਨਾ ਲਈ 5 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਇਸੇ ਤਰਾਂ ਇੱਥੇ ਐਸ.ਟੀ.ਪੀ. ਵੀ ਪ੍ਰਵਾਨ ਹੋ ਗਿਆ ਹੈ ਅਤੇ ਸੀਵਰੇਜ ਦੇ ਕੰਮਾਂ ਲਈ 17.59 ਕਰੋੜ ਰੁਪਏ ਦੀ ਡੀਪੀਆਰ ਰਿਪੋਰਟ ਤਿਆਰ ਕਰ ਲਈ ਗਈ ਹੈ।
ਸੁਹੇਲੇ ਵਾਲਾ ਮਾਈਨਰ ਸਬੰਧੀ ਸ਼ਿਕਾਇਤ ਤੇ ਵਿਚਾਰ ਦੌਰਾਨ ਜਲਾਲਾਬਾਦ ਦੇ ਵਿਧਾਇਕ ਸ: ਰਮਿੰਦਰ ਸਿੰਘ ਆਵਲਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਫੰਡ ਜਲਦ ਵਿਭਾਗ ਨੂੰ ਮਿਲ ਜਾਣਗੇ। ਇਸ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਵਾਨਗੀ ਮਿਲ ਚੁੱਕੀ ਹੈ।
ਬੈਠਕ ਦੌਰਾਨ ਜ਼ਿਲਾ ਕਾਂਗਸਰ ਪ੍ਰਧਾਨ ਸ੍ਰੀ ਰੰਜਮ ਕਾਮਰਾ ਨੇ ਫਾਜ਼ਿਲਕਾ ਦੇ ਖੇਡ ਸਟੇਡੀਮਅ ਵਿਚ ਪੀਣ ਦੇ ਪਾਣੀ ਅਤੇ ਟਰੈਕ ਵਿਚ ਸੁਧਾਰ ਦਾ ਮੁੱਦਾ ਉਠਾਇਆ ਜਿਸ ਤੇ ਕੈਬਨਿਟ ਮੰਤਰੀ ਨੇ ਇਸ ਸਮੱਸਿਆ ਦੇ ਹੱਲ ਲਈ ਜਿਲਾ ਪ੍ਰਸ਼ਾਸਨ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ।
ਕਮੇਟੀ ਮੈਂਬਰ ਸ੍ਰੀ ਪ੍ਰਫੁਲ ਨਾਗਪਾਲ ਵੱਲੋਂ ਫਾਜ਼ਿਲਕਾ ਦੀਆਂ ਕੁਝ ਕਲੌਨੀਆਂ ਦੇ ਵਿਕਾਸ ਦਾ ਮੁੱਦਾ ਉਠਾਏ ਜਾਣ ਤੇ ਕੈਬਨਿਟ ਮੰਤਰੀ ਨੇ ਨਗਰ ਕੌਂਸਲ ਨੂੰ ਤੁਰੰਤ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ।
ਬੈਠਕ ਦੌਰਾਨ ਉਨਾਂ ਨੇ ਸਰਬਤ ਸਿਹਤ ਬੀਮਾ ਯੋਜਨਾ ਅਤੇ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਵੈਕਸੀਨ ਸਬੰਧੀ ਮੈਂਬਰਾਂ ਵੱਲੋਂ ਮਿਲੇ ਸੁਝਾਵਾਂ ਤੇ ਕੈਬਨਿਟ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਜਲਦ ਹੀ ਵੈਕਸੀਨ ਦਾ ਘਾਟ ਪੂਰੀ ਹੋ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਵਿਧਾਇਕ ਕ੍ਰਮਵਾਰ ਸ: ਦਵਿੰਦਰ ਸਿੰਘ ਘੁਬਾਇਆ ਤੇ ਸ: ਰਮਿੰਦਰ ਸਿੰਘ ਆਮਲਾ, ਸ੍ਰੀ ਸੰਦੀਪ ਜਾਖੜ, ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਏ.ਡੀ.ਸੀ. ਜਨਰਲ ਸ੍ਰੀ ਅਭੀਜੀਤ ਕਪਲਿਸ਼, ਏਡੀਸੀ ਵਿਕਾਸ ਸ੍ਰੀ ਸਾਗਰ ਸੇਤੀਆ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ: ਬਲਬੀਰ ਸਿੰਘ ਦਾਨੇਵਾਲੀਆਂ, ਨਗਰ ਨਿਗਮ ਅਬੋਹਰ ਦੇ ਮੇਅਰ ਸ੍ਰੀ ਵਿਮਲ ਠਠਈ, ਸ੍ਰੀ ਪ੍ਰੇਮ ਕੁਲਰੀਆ, ਸ੍ਰੀ ਸੰਜੀਵ ਤਰੀਕਾ ਆਦਿ ਵੀ ਹਾਜਰ ਸਨ।
ਇਸ ਤੋਂ ਪਹਿਲਾਂ ਜ਼ਿਲੇ ਵਿਚ ਪੁੱਜਣ ਤੇ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ ਗਈ ਅਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਅਤੇ ਹੋਰ ਸੀਨਿਅਰ ਅਧਿਕਾਰੀਆਂ ਵੱਲੋਂ ਉਨਾਂ ਨੂੰ ਜੀਆਇਆਂ ਨੂੰ ਕਿਹਾ ਗਿਆ।

 

Spread the love