ਨਵਾਂਸ਼ਹਿਰ, 7 ਜੁਲਾਈ 2021
ਬਰਸਾਤਾਂ ਦੇ ਅਗਾਮੀ ਸੀਜ਼ਨ ਦੌਰਾਨ ਹੜਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਜ਼ਿਲੇ ਵਿਚ ਸਾਰੇ ਹੜ ਰੋਕੂ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸੇ ਤਹਿਤ ਜ਼ਿਲੇ ਵਿਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ ਨੰਬਰ 01823-227472 ਹੈ। ਇਸੇ ਤਰਾਂ ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਕੰਟਰੋਲ ਰੂਮਾਂ ਵਿਚ ਤਹਿਸੀਲ ਨਵਾਂਸ਼ਹਿਰ ਦਾ ਫਲੱਡ ਕੰਟਰੋਲ ਰੂਮ ਨੰਬਰ 01823-220016, ਤਹਿਸੀਲ ਬੰਗਾ ਦਾ 01824-264666 ਅਤੇ ਤਹਿਸੀਲ ਬਲਾਚੌਰ ਦਾ 01885-220075 ਹੈ। ਉਨਾਂ ਕਿਹਾ ਕਿ ਹੜਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਇਨਾਂ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਹੜਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਬਰਸਾਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ।
ਫੋਟੋ :ਡਾ. ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ।