ਬਾਗਾਂ ਹੇਠ ਰਕਬੇ ਨੂੰ ਵਧਾਇਆ ਜਾਵੇ – ਡਿਪਟੀ ਕਮਿਸ਼ਨਰ

ਬਾਗਾਂ ਹੇਠ ਰਕਬੇ ਨੂੰ ਵਧਾਇਆ ਜਾਵੇ – ਡਿਪਟੀ ਕਮਿਸ਼ਨਰ

— ਰਵਾਇਤੀ ਫਸਲਾਂ ਤੋਂ ਹਟ ਕੇ ਫਸਲੀ ਵਿਭਿੰਨਤਾ ਅਪਣਾਓ

— ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ

ਅੰਮ੍ਰਿਤਸਰ 6 ਸਤੰਬਰ 2022—

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਨਾਲ ਸਬੰਧਿਤ ਕੰਮਾਂ ਦੀ ਮਹੀਨਾਵਾਰ ਹੋਈ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਮਹੀਨਾਂ ਜੁਲਾਈ ਅਤੇ ਅਗਸਤ 2022 ਦੌਰਾਨ ਕੀਤੇ ਕੰਮਾਂ ਦਾ ਰਿਵਿਊ ਕੀਤਾ ਗਿਆ। ਜਿਸ ਵਿੱਚ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਾਉਣੀ ਸੀਜਨ ਦੌਰਾਨ 1.8 ਲੱਖ ਹੈਕਟੇਅਰ ਰਕਬੇ ਤੇ ਝੋਨੇ/ਬਾਸਮਤੀ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ 2258 ਹੈਕ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਆਇਆ ਹੈ। ਖੇਤੀਬਾੜੀ ਵਿਭਾਗ ਵੱਲੋਂ ਬੀਜ, ਖਾਦ, ਦਵਾਈਆਂ ਦੀ ਮਿਆਰੀ ਸਪਲਾਈ ਯਕੀਨੀ ਬਣਾਉਣ ਸਬੰਧੀ ਦੱਸਿਆ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਬਾਗਬਾਨੀ ਵਿਭਾਗ ਨੂੰ ਬਾਗਾਂ ਹੇਠ ਰਕਬਾ ਵਧਾਉਣ ਲਈ ਕਿਹਾ। ਉਨਾਂ ਭੂਮੀ ਰੱਖਿਆ ਵਿਭਾਗ ਨੂੰ ਸੀਵਰੇਜ ਟਰੀਟਡ ਪਾਣੀ ਕਿਸਾਨਾਂ ਨੂੰ ਖੇਤੀ ਸਿੰਚਾਈ ਲਈ ਮਹੱਈਆ ਕਰਵਾਉਣ ਲਈ ਕਿਹਾ ਗਿਆ। ਉਨਾਂ ਸਮੂਹ ਵਿਭਾਗ ਮੁੱਖੀਆਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆ ਨੂੰ ਪ੍ਰਫੁੱਲਤ ਕਰਨ ਕਈ ਹੋਰ ਮਿਹਨਤ ਕੀਤੀ ਜਾਵੇ ਅਤੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀਆਂ ਸਕੀਮਾਂ ਪ੍ਰਤੀ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ ਰਵਾਇਤੀ ਫਸਲਾਂ ਤੋਂ ਹਟ ਕੇ ਫਸਲੀ ਵਿਭਿੰਨਤਾ ਅਪਣਾਉਣ ਲਈ ਜੋਰ ਦਿੱਤਾ ਜਾਵੇ।

ਇਸ ਮੀਟਿੰਗ ਵਿੱਚ ਡਾ: ਰਮਿੰਦਰ ਕੌਰ ਪ੍ਰੋਫੈਸਰ ਕਿ੍ਰਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ, ਡਾ: ਤਜਿੰਦਰ ਸਿੰਘ ਖੇਤੀਬਾੜੀ ਅਫਸਰ, ਗੁਰਚਰਨ ਸਿੰਘ ਡੇਅਰੀ ਵਿਕਾਸ ਇੰਸਪੈਕਟਰ, ਡਾ: ਜਸਪ੍ਰੀਤ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਅਮਨਦੀਪ ਸਿੰਘ ਸੰਧੂ ਜਿਲ੍ਹਾ ਮੰਡੀ ਅਫਸਰ, ਜਸਪਾਲ ਸਿੰਘ ਉਪ ਡਾਇਰੈਕਟਰ ਬਾਗਬਾਨੀ, ਬੀਰਵਿੰਦਰ ਸਿੰਘ ਭੂਮੀ ਰੱਖਿਆ ਅਫਸਰ, ਗੁਰਬੀਰ ਸਿੰਘ ਸੀਨੀਅਰ ਮੱਛੀ ਪਾਲਣ ਅਫਸਰ, ਗੁਰਿੰਦਰਜੀਤ ਸਿੰਘ ਉਪ ਮੰਡਲ ਅਫਸਰ ਸਿੰਚਾਈ ਵਿਭਾਗ, ਅਤੇ ਡਾ: ਗੁਰਪ੍ਰੀਤ ਸਿੰਘ ਔਲਖ ਖੇਤੀਬਾੜੀ ਵਿਕਾਸ ਅਫਸਰ ਮੌਜੂਦ ਸਨ।