ਫਿਰੋਜ਼ਪੁਰ 9 ਜੂਨ 2021 ਵਿਧਾਇਕ ਸ੍ਰ ਪਰਮਿੰਦਰ ਸਿੰਘ ਪਿੰਕੀ ਫਿਰੋਜ਼ਪੁਰ ਸ਼ਹਿਰੀ ਦੀ ਰਹਿਨੁਮਾਈ ਹੇਠ ਉਹਨਾਂ ਦੀ ਧਰਮਪਤਨੀ ਬੀਬੀ ਇੰਦਰਜੀਤ ਖੋਸਾ ਵੱਲੋਂ ਪਿੰਡ ਕੋਤਵਾਲ ਦੇ ਗਰੀਬ ਬੇਘਰ ਲੋਕਾਂ ਨੂੰ 5-5 ਮਰਲੇ ਦੇ ਪਲਾਟ ਵੰਡੇ ਗਏ। ਬੀਬੀ ਇੰਦਰਜੀਤ ਖੋਸਾ ਨੇ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਲੋੜਵੰਦਾਂ ਨੂੰ 5-5 ਮਰਲੇ ਦੇ ਪਲਾਟਾਂ ਦੀ ਵੰਡ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਦੇ ਪਰਿਵਾਰ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਬੇਘਰ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ ਅਤੇ ਮੇਰੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ ਵਿਧਾਇਕ ਪਿੰਕੀ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ। ਇਸ ਮੌਕੇ ਤੇ ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਹਰਪ੍ਰੀਤ ਸਿੰਘ ਵਿਰਕ ਸਰਪੰਚ , ਸੁਖਦੇਵ ਸਿੰਘ ਕੋਤਵਾਲ, ਗੋਰਾ ਸਰਪੰਚ, ਸੁਖਦੇਵ ਸਿੰਘ ਨੰਬਰਦਾਰ, ਨਿਰਮਲ ਸਿੰਘ, ਜਰਨੈਲ ਸਿੰਘ, ਰੇਸ਼ਮ ਸਿੰਘ, ਬਲਵੀਰ ਸਿੰਘ, ਮੁਖਤਿਆਰ ਸਿੰਘ ਅਤੇ ਸੇਵਾ ਸਿੰਘ ਹਾਜ਼ਰ ਸਨ