ਚੰਡੀਗੜ੍ਹ 28 ਮਈ 2021 ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਸੀਨੀਅਰ ਬੀਬੀਆਂ ਨੂੰ ਸ਼ਾਮਲ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਮਨਪ੍ਰੀਤ ਕੌਰ ਡੌਲੀ ਸਪੁੱਤਰੀ ਸਵ: ਕੈਪਟਨ ਕੰਵਲਜੀਤ ਸਿੰਘ, ਬੀਬੀ ਜਸਵਿੰਦਰ ਕੌਰ ਵਿਜੈ ਨਗਰ ਅੰਮ੍ਰਿਤਸਰ ਅਤੇ ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਇਸਤਰੀ ਅਕਾਲੀ ਦਲ ਦੇ ਬਾਕੀ ਰਹਿੰਦੇ ਢਾਂਚੇ ਦਾ ਵਿਸਥਾਰ ਵੀ ਕਰ ਦਿੱਤਾ ਜਾਵੇਗਾ।