ਅੰਮ੍ਰਿਤਸਰ 12 ਜਨਵਰੀ 2024
ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਕੀਤਾ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜਿਨ੍ਹਾਂ ਲੜਕੀਆਂ ਨੇ ਬੇਟੀ ਪੜਾਓ, ਬੇਟੀ ਬਚਾਓ ਸਕੀਮ ਅਧੀਨ ਗੁਗਲ ਸ਼ੀਟ https://tinyurl.com/2jjaffnz ਤੇ ਰਜਿਸਟਰੇਸ਼ਨ ਕੀਤੀ ਸੀ। ਉਨਾਂ ਦਾ ਪ੍ਰਵੇਸ਼ ਪ੍ਰੀਖਿਆ 15 ਜਨਵਰੀ 2024 ਦਿਨ ਸੋਮਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਅੰਮ੍ਰਿਤਸਰ, ਵਿਖੇ ਹੋਣੀ ਹੈ। ਪ੍ਰਵੇਸ਼ ਪ੍ਰੀਖਿਆ ਦਾ ਸਮਾਂ 1.30 (ਸਾਮ) ਵਜੇ ਹੋਵੇਗਾ, ਜਿਸ ਵਿੱਚ ਪ੍ਰਾਰਥੀ ਆਪਣਾ ਆਧਾਰ ਕਾਰਡ ਅਤੇ ਆਧਾਰ ਕਾਰਡ ਦੀ ਇਕ ਫੋਟੋ ਕਾਪੀ ਨਾਲ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ਉਪਰ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਦਫਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।