‘ਬੇਟੀ ਪੜ੍ਹਾਓ, ਬੇਟੀ ਬਚਾਓ’ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਬੇਬੀ ਕਿੱਟ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ 2024 

ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ – 2 ਵਿਖੇ ਬੇਟੀ ਪੜ੍ਹਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਬੇਬੀ ਕਿੱਟ ਦਿੱਤੇ ਗਏ। ਮਿਤੀ 22.10.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਬੇਬੀ ਕਿੱਟ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਤਹਿਤ 58 ਬੇਬੀ ਕਿੱਟ ਬਲਾਕ ਖਰੜ -2 ਨੂੰ ਉਪਲਬਧ ਕਰਵਾਏ ਗਏ ਹਨ। ਜਿਨਾਂ ਦੀ ਵੰਡ 28 ਸੋਹਾਣਾ ਅਤੇ 30 ਕੁੰਬੜਾ ਵਿਖੇ ਯੋਗ ਲਾਭਪਾਤਰੀਆਂ ਨੂੰ ਕੀਤੀ ਗਈ ਹੈ। ਇਹ ਬੇਬੀ ਕਿੱਟ ਦੇ ਕੇ ਨਵਜੰਮੀਆਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਤੇ ਬੇਟੀਆਂ ਦੀ ਸਮਾਜ ਨੂੰ ਦੇਣ ਤੇ ਚਾਨਣਾ ਪਾਇਆ ਗਿਆ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Spread the love