ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ 2024
ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਦੂਰ ਕਰਨ ਲਈ ਨਿਰੰਤਰ ਪਹਿਲਕਦਮੀ ਜਾਰੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਜਾਗਰੂਕਤਾ ਗਤੀਵਿਧੀਆ ਕੀਤੀਆਂ ਜਾਂਦੀਆ ਹਨ। ਸਕੀਮ ਦਾ ਉਦੇਸ਼ ਲਿੰਗ ਅਨੁਪਾਤ ਸੁਧਾਰ, ਮਹਿਲਾ ਸਸ਼ਕਤੀਕਰਨ, ਲੜਕੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਦੇ ਤਹਿਤ ਲਿੰਗ ਅਨੁਪਾਤ ਵਿੱਚ ਲੜਕੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਅਤੇ ਆਮ ਜਨਤਾ ਦੀ ਔਰਤਾਂ ਦੇ ਪ੍ਰਤੀ ਸੋਚ ਨੂੰ ਵਧੀਆ ਬਣਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਐੱਸ.ਏ.ਐੱਸ.ਨਗਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਦੇ ਤਹਿਤ ਜ਼ੀਰਕਪੁਰ ਫਲਾਈਓਵਰ (ਨੇੜੇ ਕੋਸਮੋ ਮਾੱਲ)‘ ਤੇ ਵਾਲ ਪੇਂਟਿੰਗ ਬਣਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਐੱਸ.ਏ.ਐੱਸ.ਨਗਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਇਸ ਉਦਮ ਸਦਕਾ ਆਮ ਲੋਕਾਂ ਵਿੱਚ ਲੜਕੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਵਿੱਚ ਵਾਧਾ ਹੋਵੇਗਾ, ਜਿਸ ਨਾਲ ਲੜਕੇ ਅਤੇ ਲੜਕੀ ਵਿੱਚ ਕੀਤੇ ਜਾਂਦੇ ਫ਼ਰਕ ਨੂੰ ਦੂਰ ਕਰਨ ਵਿੱਚ ਵਿਸ਼ੇਸ਼ ਸਹਿਯੋਗ ਮਿਲੇਗਾ।