ਬੱਚੇ ਨੂੰ ਦੁੱਧ ਪਿਲ਼ਾਉਣ ਨਾਲ ਮਾਵਾਂ ਨੂੰ ਛਾਤੀ ਦੇ ਕੈਂਸਰ ਦਾ ਖ਼ਤਰਾ ਘਟਦਾ : ਡਾ. ਗੁਰਿੰਦਰਬੀਰ ਕੌਰ

ਮਾਂ ਦਾ ਦੁੱਧ ਪਿਲ਼ਾਉਣ ਨਾਲ ਨਵਜੰਮੇ ਬੱਚਿਆਂ ਦੀਆਂ 20 ਫੀਸਦੀ ਮੌਤਾਂ ਨੂੰ ਘਟਾਇਆ ਜਾ ਸਕਦੈ: ਸਿਵਲ ਸਰਜਨਨਵਾਂਸ਼ਹਿਰ, 2 ਅਗਸਤ 2021 ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਰ ਸਾਲ 1 ਅਗਸਤ ਤੋਂ 7 ਅਗਸਤ 2021 ਤੱਕ ਵਿਸ਼ਵ ਬ੍ਰੈਸਟਫੀਡਿੰਗ ਹਫ਼ਤਾ ਮਨਾਇਆ ਜਾਂਦਾ ਹੈ। ਇਸ ਸਾਲ “ਬ੍ਰੈਸਟਫੀਡਿੰਗ ਨੂੰ ਸੁਰੱਖਿਅਤ ਕਰਨਾ : ਇਕ ਸਾਂਝੀ ਜ਼ਿੰਮੇਵਾਰੀ” ਵਿਸ਼ੇ ਤਹਿਤ ਬ੍ਰੈਸਟਫੀਡਿੰਗ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਜ਼ਿਲ੍ਹੇ ਭਰ ਵਿੱਚ ਏ.ਐਨ.ਐਮਜ਼. ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਫੀਲਰ ਕਰਮਚਾਰੀਆਂ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦਾ ਉਦੇਸ਼ ਨਾਰਮਲ ਅਤੇ ਆਪਰੇਸ਼ਨ ਨਾਲ ਜਣੇਪਾ ਹੋਣ ਉੱਤੇ ਛੇਤੀ ਤੋਂ ਛੇਤੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਯਕੀਨੀ ਬਣਾਉਣਾ ਹੈ।ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਆਪਣੀ ਪਹਿਲੀ ਮਿਲਣੀ ਵਿਚ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਸਮੇਤ ਵਿਸ਼ਵ ਬ੍ਰੈਸਟਫੀਡਿੰਗ ਹਫਤੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਜਿੱਥੇ ਬੱਚੇ ਨੂੰ ਬਿਮਾਰੀਆਂ ਲੱਗਣ ਦਾ ਖਤਰਾ ਘੱਟ ਹੁੰਦਾ ਹੈ, ੳੱੁਥੇ ਹੀ ਬੱਚੇ ਨੂੰ ਆਪਣਾ ਦੁੱਧ ਪਿਲਾਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਦਾਨੀਆਂ ਦਾ ਕੈਂਸਰ ਅਤੇ ਸ਼ੂਗਰ ਦੀ ਬਿਮਾਰੀ ਦਾ ਖਤਰਾ ਘੱਟ ਹੂੰਦਾ ਹੈ। ਇਸ ਨਾਲ ਜਿੱਥੇ ਮਾਂ ਅਤੇ ਬੱਚੇ ਵਿੱਚ ਸਨੇਹ ਵੱਧਦਾ ਹੈ, ਉੱਥੇ ਮਾਂ ਖੁਦ ਵੀ ਸਿਹਤਮੰਦ ਰਹਿੰਦੀ ਹੈ।ਡਾ. ਗੁਰਿੰਦਰਬੀਰ ਕੌਰ ਨੇ ਅੱਗੇ ਦੱਸਿਆ ਕਿ ਭਾਰਤ ਵਿਚ ਕੇਵਲ 55 ਫੀਸਦੀ ਬੱਚਿਆਂ ਨੂੰ ਹੀ ਪਹਿਲੇ 0-6 ਮਹੀਨਿਆਂ ਦੌਰਾਨ ਮਾਂ ਦਾ ਦੁੱਧ ਦਿੱਤਾ ਜਾਂਦਾ ਹੈ, ਜਦੋਂਕਿ 41 ਫੀਸਦੀ ਬੱਚਿਆਂ ਨੂੰ ਹੀ ਪਹਿਲੇ ਅੱਧੇ ਘੰਟੇ ਮਾਂ ਦਾ ਦੁੱਧ ਦਿੱਤਾ ਜਾਣਾ ਸ਼ੁਰੂ ਕੀਤਾ ਜਾਂਦਾ ਹੈ। ਮਾਂ ਦਾ ਦੁੱਧ ਬੱਚਿਆਂ ਨੂੰ ਨਾ ਪਿਲ਼ਾਉਣ ਕਾਰਨ 100000 ਬੱਚਿਆਂ ਦੀਆਂ ਮੌਤਾਂ ਹੋ ਜਾਂਦੀਆਂ ਹਨ, ਜਿਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਮਾਂ ਦਾ ਦੁੱਧ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਹੀ ਜ਼ਰੂਰੀ ਹੈ, ਕਿਉਂਕਿ ਇਸ ਵਿੱਚ ਬੱਚੇ ਦੇ ਸੰਪੂਰਨ ਵਿਕਾਸ ਲਈ ਲੋੜੀਂਦੇ ਤੱਤ ਮੌਜੂਦ ਹੁੰਦੇ ਹਨ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੁੰਦਾ ਹੈ ਅਤੇ ਇਹ ਉਸਦਾ ਮੁੱਢਲਾ ਹੱਕ ਵੀ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਪਹਿਲੇ ਅੱਧੇ ਘੰਟੇ ਦੇ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਮਾਂ ਦਾ ਪਹਿਲਾ ਗਾੜਾ ਦੱੁਧ (ਬੌਹਲਾ) ਬੱਚੇ ਨੂੰ ਪਿਲਾਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਪੈਦਾ ਹੁੁੰਦੀ ਹੈ। ਉਨ੍ਹਾਂ ਦੱਸਿਆ ਕਿ ਜਨਮ ਦੇ ਪਹਿਲੇ ਘੰਟੇ ਵਿੱਚ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨ ਨਾਲ ਨਵ-ਜਨਮੇ ਬੱਚਿਆ ਦੀਆਂ ਮੌਤਾਂ ਨੂੰ 20 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਮਾਂ ਦਾ ਦੁੱਧ ਨਹੀ ਦਿੱਤਾ ਜਾਂਦਾ, ਉਨ੍ਹਾਂ ਵਿੱਚ ਨਿਮੋਨੀਆ ਨਾਲ 15 ਫੀਸਦੀ ਅਤੇ ਦਸਤਾਂ ਦੀ ਬਿਮਾਰੀ ਨਾਲ 11 ਫੀਸਦੀ ਵੱਧ ਮੌਤ ਦਾ ਖਤਰਾ ਹੁੰਦਾ ਹੈ, ਜੋ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਹੋਣ ਵਾਲੀਆਂ ਕੁੱਲ ਮੌਤਾਂ ਦਾ ਮੁੱਖ ਕਾਰਨ ਹੈ। ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਓਪਰੀ ਖੁਰਾਕ ਵੀ ਦੇਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਨੇ ਦੁਨੀਆ ਵਿਚ ਸਾਲ 2025 ਤੱਕ ਬ੍ਰੈਸਟਫੀਡਿੰਗ ਨੂੰ 50 ਫੀਸਦੀ ਤੱਕ ਵਧਾਉਣ ਦਾ ਟੀਚਾ ਮਿਿਥਆ ਹੈ ਜੋ ਕਿ ਸਾਲ 2012 ਵਿਚ 38 ਫੀਸਦੀ ਸੀ। ਵਿਸ਼ਵ ਸਿਹਤ ਸੰਸਥਾ ਅਨੁਸਾਰ ਇਸ ਟੀਚੇ ਨੂੰ ਪੂਰਾ ਕਰਨ ਲਈ ਭਾਰਤ ਨੇ ਸਾਲ 2025 ਤੱਕ 65.70 ਫੀਸਦੀ ਬੱਚਿਆਂ ਨੂੰ ਸਿਰਫ ਤੇ ਸਿਰਫ ਬ੍ਰੈਸਟਫੀਡਿੰਗ ਕਰਵਾਉਣ ਦਾ ਟੀਚਾ ਪ੍ਰਾਪਤ ਕਰਨਾ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਨੂੰ ਬ੍ਰੈਸਟਫੀਡਿੰਗ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸ਼ਿਆਮਾਵੇਦਾ ਦੇਵੀ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਕੁਲਵਿੰਦਰ ਮਾਨ, ਡਾ ਹਰਬੰਸ ਸਿੰਘ, ਡਾ ਗੁਰਵਿੰਦਰਜੀਤ ਸਿੰਘ, ਡਾ ਕਵਿਤਾ ਭਾਟੀਆ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਪੀਏ ਅਜੇ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Spread the love