ਬੱਲੂਆਣਾ ਦੇ ਵਿਧਾਇਕ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂੰ ਦੇਣ ਦੇ ਫੈਸਲੇ ਦੀ ਸਲਾਘਾ

MLA Shri Amandeep Singh Goldi Musafar
ਬੱਲੂਆਣਾ ਦੇ ਵਿਧਾਇਕ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂੰ ਦੇਣ ਦੇ ਫੈਸਲੇ ਦੀ ਸਲਾਘਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਫਾਜ਼ਿਲਕਾ 19 ਫਰਵਰੀ 2024

ਬੱਲੂਆਣਾ ਹਲਕੇ ਤੋਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿੰਨੂ ਮਿਡ ਡੇ ਮੀਲ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਵਿਧਾਇਕ ਨੇ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਿੰਨੂੰ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ।

ਉਹਨਾਂ ਨੇ ਕਿਹਾ ਕਿ ਇਸ ਵਾਰ ਕਿੰਨੂ ਦੀ ਬੰਪਰ ਪੈਦਾਵਾਰ ਸੀ ਜਿਸ ਕਾਰਨ ਕਿਨੂੰ ਦੀ ਕੀਮਤ ਕਿਸਾਨਾਂ ਨੂੰ ਉਹਨਾਂ ਦੀ ਆਸ ਅਨੁਸਾਰ ਨਹੀਂ ਮਿਲ ਰਹੀ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕਰਦੀ ਹੈ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਹੀ ਪੰਜਾਬ ਸਰਕਾਰ ਨੇ ਮਿਡ ਡੇ ਮੀਲ ਵਿੱਚ ਕਿੰਨੂ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਨੂੰ ਲਾਭ ਹੋਵੇਗਾ ਉੱਥੇ ਵਿਦਿਆਰਥੀਆਂ ਨੂੰ ਵੀ ਇੱਕ ਪੋਸਟਿਕ ਫਲ ਖਾਣ ਨੂੰ ਮਿਲੇਗਾ ਜਿਸ ਨਾਲ ਉਹਨਾਂ ਦੀ ਸਿਹਤ ਵੀ ਚੰਗੀ ਹੋਵੇਗੀ।

Spread the love