ਫਿਰੋਜ਼ਪੁਰ 14 ਸਤੰਬਰ 2021 ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਵੱਲੋਂ ਹਿੰਦੀ ਦਿਵਸ ਮਨਾਉਣ ਦੇ ਇਵਜ਼ ਵਜੋਂ ਅੱਜ ਭਗਤ ਪੂਰਨ ਸਿੰਘ ਸਕੂਲ ਫਾਰ ਡੈਫ ਵਿੱਚ ਗੂੰਗੇ ਅਤੇ ਬੋਲੇ ਬੱਚਿਆਂ ਨਾਲ ਮਿਲ ਕੇ ਅੱਜ ਇਹ ਦਿਵਸ ਵੀ ਮਨਾਇਆ ਗਿਆ ਅਤੇ ਉਸ ਸਕੂਲ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਇਸ ਤੋਂ ਬਾਅਦ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਸਭਰਾਂ ਵਿਖੇ ਹਿੰਦੀ ਦਿਵਸ ਮਨਾਉਣ ਦੇ ਇਵਜ਼ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀ ਨੇ ਹਿੰਦੀ ਦਿਵਸ ਦੇ ਸਬੰਧ ਵਿੱਚ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ । ਇਸ ਮੌਕੇ ਜੱਜ ਸਾਹਿਬ ਨੇ ਬੋਲਦਿਆਂ ਦੱਸਿਆ ਕਿ ਮਿਤੀ 14 ਸਤੰਬਰ 1948 ਨੂੰ ਹਿੰਦੀ ਦਿਵਸ ਮਨਾਉਣ ਦੀ ਸ਼ੁਰੂਆਤ ਹੋਈ । ਇਸ ਤੋਂ ਬਾਅਦ ਅੱਜ ਤੱਕ ਇਸ ਰਾਸ਼ਟਰੀ ਭਾਸ਼ਾ ਦੇ ਸਨਮਾਨ ਵਿੱਚ ਹਿੰਦੀ ਦਿਵਸ ਮਨਾਇਆ ਜਾਂਦਾ ਹੈ ।
ਇਸ ਤੋਂ ਬਾਅਦ ਜੱਜ ਸਾਹਿਬ ਨੇ ਸਥਾਈ ਲੋਕ ਅਦਾਲਤ ਬਾਰੇ ਵੀ ਵਿਸਥਾਰ ਸਹਿਤ ਦੱਸਿਆ ਕਿ ਇੱਥੇ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਕੇਸ ਲੱਗਦੇ ਹਨ ਜਿਨ੍ਹਾਂ ਵਿੱਚ ਪਾਣੀ ਬਿਜਲੀ ਅਤੇ ਟੈਲੀਫੋਨ ਆਦਿ ਦੇ ਕੇਸ ਲੱਗਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕ ਦਿਵਾਏ ਜਾਂਦੇ ਹਨ। ਇਸ ਮੌਕੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਸ਼੍ਰੀ ਗੁਰਦਿੱਤ ਸਿੰਘ ਵੱਲੋਂ ਇਸ ਦਫ਼ਤਰ ਦੀਆਂ ਸਕੀਮਾਂ ਬਾਰੇ ਹੋਰ ਵਿਸਥਾਰ ਸਹਿਤ ਦੱਸਿਆ । ਇਨ੍ਹਾਂ ਸਕੀਮਾਂ ਵਿੱਚ ਇਸ ਦਫ਼ਤਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ ਕਿ ਸਾਡੇ ਦਫ਼ਤਰ ਵੱਲੋਂ ਕਿਸੇ ਵੀ ਗਰੀਬ ਵਿਅਕਤੀ ਅਨੁਸੂਚਿਤ ਜਾਤੀ ਤੇ ਵਿਅਕਤੀ ਮਾਨਸਿਕ ਰੋਗੀ ਅਤੇ ਹਿਰਾਸਤ ਵਿੱਚ ਵਿਅਕਤੀਆਂ ਨੁੰ ਇਸ ਦਫ਼ਤਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਜਿਸ ਵਿੱਚ ਕਿਸੇ ਕਿਸਮ ਦਾ ਕੋਈ ਵੀ ਖਰਚਾ ਪ੍ਰਾਰਥੀ ਵੱਲੋਂ ਨਹੀਂ ਦਿੱਤਾ ਜਾਂਦਾ । ਅੰਤ ਵਿੱਚ ਸ਼੍ਰੀ ਸੁਖਵਿੰਦਰ ਸਿੰਘ ਹੈਡ ਮਾਸਟਰ ਜੀ ਨੇ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।