ਭਲਾਈ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ-ਚੇਅਰਮੈਨ ਸੂਦ

ਵੱਖ-ਵੱਖ ਪਿੰਡਾਂ ’ਚ ਨਿਰੀਖਣ ਦੌਰੇ ਮੌਕੇ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਨਵਾਂਸ਼ਹਿਰ, 26 ਜੂਨ 2021
ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਵਾਂਸ਼ਹਿਰ ਸ਼ੁਭਮ ਪੰਕਜ ਵੱਲੋਂ ਅੱਜ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਬਲਾਕ ਔੜ ਦੇ ਪਿੰਡ ਗੁਣਾਚੌਰ ਅਤੇ ਬਖਲੌਰ ਦਾ ਨਿਰੀਖਣ ਦੌਰਾ ਕੀਤਾ ਗਿਆ। ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਉਨਾਂ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਾਰਪੋਰੇਸ਼ਨ ਅਤੇ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨਾਂ ਕਿਹਾ ਕਿ ਗ਼ਰੀਬ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਇਨਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ।
ਇਸ ਮੌਕੇ ਅਧਿਕਾਰੀ ਸ਼ੁਭਮ ਪੰਕਜ ਨੇ ਦੱਸਿਆ ਕਿ ਉਪਰੋਕਤ ਪਿੰਡਾਂ ਨੂੰ 29.50 ਲੱਖ ਰੁਪਏ ਰਾਸ਼ੀ ਦਿੱਤੀ ਗਈ ਹੈ, ਜਿਸ ਨਾਲ ਦੋਵਾਂ ਪਿੰਡਾਂ ਵਿਚ ਆਂਗਣਵਾੜੀ ਸੈਂਟਰ, ਸਾਲਿਡ ਲਿਕੁਇਡ ਵੇਸਟ ਮੈਨੇਜਮੈਂਟ ਸਿਸਟਮ, ਪਾਰਕ, ਅਤੇ ਗਰਾਊਂਡ ਦਾ ਕੰਮ ਕਰਵਾਇਆ ਜਾਣਾ ਹੈ। ਇਸ ਮੌਕੇ ਸਰਪੰਚ ਗੁਣਾਚੌਰ ਕਮਲੇਸ਼ ਰਾਣੀ, ਸਰਪੰਚ ਬਖਲੌਰ ਬਿਮਲ ਕੁਮਾਰ, ਸਾਬਕਾ ਬਲਾਕ ਸੰਮਤੀ ਮੈਂਬਰ ਬਿਸ਼ਨ ਲਾਲ, ਨਰਿੰਦਰ ਸਿੰਘ, ਸ਼ਕੁੰਤਲਾ ਦੇਵੀ, ਪੀਰਾ ਰਾਮ, ਦਲਜੀਤ ਸਿੰਘ ਥਾਂਦੀ, ਸਾਬਕਾ ਸਰਪੰਚ ਪਰਮਜੀਤ ਸਿੰਘ, ਸੁਰਜੀਤ ਸਿੰਘ ਚਾਹਲ, ਅਜੈ ਕੁਮਾਰ, ਦੇਸ ਰਾਜ, ਬੁੱਧ ਰਾਮ, ਗ੍ਰਾਮ ਰੋਜ਼ਗਾਰ ਸਹਾਇਕ ਜਤਿੰਦਰ ਕੁਮਾਰ, ਰਾਮ ਲਾਲ, ਸ਼ਮਸ਼ੇਰ ਸਿੰਘ, ਸ਼ਾਮ ਲਾਲ ਤੇ ਹੋਰ ਹਾਜ਼ਰ ਸਨ।
ਪਿੰਡਾਂ ਦੇ ਦੌਰੇ ਮੌਕੇ ਚੇਅਰਮੈਨ ਇੰਜ. ਮੋਹਨ ਲਾਲ ਸੂਦ ਅਤੇ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ਼ੁਭਮ ਪੰਕਜ।

Spread the love