ਬਟਾਲਾ, 10 ਅਗਸਤ 2021 ਭਾਰਤੀ ਚੋਣ ਕਮਿਸ਼ਨ ਵੱਲੋਂ ਮਿਤੀ-1-1-2022 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 9 ਅਗਸਤ 2021 ਤੋਂ 31 ਅਕਤੂਬਰ 2021 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ/ਰੀ-ਅਰੈਂਜਮੈਂਟ, ਲੋਜੀਕਲ ਐਰਰ, ਡੀ.ਐਸ.ਈ/ਮਲਟੀਪਲਾਈ ਐਂਟਰੀਆਂ ਰਿਮੂਵਰਲ, ਪਰਾਪਰ ਫਾਰਮੇਸ਼ਨ ਆਫ ਸੈਕਸ਼ਨਜ਼ ਸੰਬਧੀ ਪ੍ਰੀ-ਰਵੀਜ਼ਨ ਐਕਟੀਵਿਟੀ ਕੀਤੀਆਂ ਜਾਣਗੀਆਂ।
ਇਹ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਚੋਣਕਾਰ ਰਜਿਸਟਰੇਸ਼ਨ ਅਧਿਕਾਰੀ-ਕਮ-ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪਹਿਲੀ ਨਵੰਬਰ 2021 ਨੂੰ ਡਰਾਫਟ ਵੋਟਰ ਸੂਚੀਆਂ ਦੀ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ ਪਹਿਲੀ ਨਵੰਬਰ 2021 ਤੋਂ 30 ਨਵੰਬਰ 2021 ਤਕ ਦਾਅਵੇ ਅਤੇ ਇਤਰਾਜ਼ ਭਰੇ ਜਾਣਗੇ, ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਕੰਪੇਨ ਦੀ ਤਾਰੀਖ ਨਿਰਧਾਰਤ ਕੀਤੀ ਜਾਵੇਗੀ, 20 ਦਸੰਬਰ 2021 ਤਕ ਦਾਅਵੇ ਅਤੇ ਇਤਰਾਜ਼ ਡਿਸ਼ਪੋਜ਼ਲ ਕੀਤੇ ਜਾਣਗੇ ਅਤੇ 05 ਜਨਵਰੀ 2022 ਤਕ ਵੋਟਰ ਸੂਚੀ ਦੇ ਫਾਈਨਲ ਪਬਲੀਕੇਸ਼ਨ ਕੀਤੀ ਜਾਵੇਗੀ।
ਉਨਾਂ ਬਟਾਲਾ ਦੇ ਸਮੂਹ ਸੈਕਟਰ ਅਫ਼ਸਰਾਂ, ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਸ਼ਡਿਊਲ ਅਨੁਸਾਰ ਗਤੀਵਿਧੀਆਂ/ਕੰਮਾਂ ਨੂੰ ਨਿਯਤ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।