ਪੰਜਾਬ ਵਿੱਚ 2021 ਤੱਕ ਮਲੇਰੀਆ ਦਾ ਖਾਤਮਾ ਕਰਨ ਦਾ ਮਿੱਥਿਆ ਗਿਆ ਟੀਚਾ
ਤਰਨ ਤਾਰਨ, 01 ਜੂਨ 2021
ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਆਮ ਲੋਕਾ ਨੂੰ ਇਸ ਗਰਮੀ ਦੇ ਮੌਸਮ ਵਿੱਚ ਮਲੇਰੀਆਂ ਤੋਂ ਬਚਣ ਲਈ ਜਾਗਰੂਕ ਕਰਨ ਹਿੱਤ ਅੱਜ ਸਿਵਲ ਸਰਜਨ, ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਐਂਟੀ ਮਲੇਰੀਆਂ ਮਹੀਨਾ ਜੂਨ 2021 ਦਾ ਬੈਨਰ ਰਿਲੀਜ਼ ਕੀਤਾ ਗਿਆ।
ਇਸ ਮੌਕੇ ‘ਤੇ ਸੰਬੋਧਨ ਕਰਦਿਆ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਜਿਲੇ੍ਹ ਭਰ ਵਿੱਚ 2021 ਤੱਕ ਮਲੇਰੀਆ ਦਾ ਖਾਤਮਾ ਕਰਨ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ।ਪੰਜਾਬ ਵਿੱਚ 2021 ਤੱਕ ਮਲੇਰੀਆ ਦਾ ਖਾਤਮਾ ਕਰਨ ਦਾ ਟੀਚਾ ਮਿਥਿਆ ਗਿਆ ਹੈ।ਜਿਸ ਦੇ ਪਹਿਲੇ ਪੜਾਅ ਵਿੱਚ 15 ਜਿਲੇ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਜ਼ਿਲਾ ਤਰਨ ਤਾਰਨ ਵੀ ਸ਼ਾਮਲ ਹੈ।ਉਨਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਸਭ ਤੋ ਜ਼ਿਆਦਾ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕੀ ਇਲਾਜ ਨਾਲੋ ਪਰਹੇਜ਼ ਜ਼ਿਆਦਾ ਜ਼ਰੂਰੀ ਹੈ।
ਉਨਾਂ ਦੱਸਿਆ ਕਿ ਮਲੇਰੀਆ ਇੱਕ ਵਾਇਰਲ ਬੁਖਾਰ ਹੈ, ਜੋ ਕਿ ਮਾਦਾ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅਖਾ ਦੇ ਪਿਛਲੇ ਹਿੱਸੇ ਦਰਦ ,ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ।ਮਲੇਰੀਆ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕ-ਅੱਪ ਅਤੇ ਇਲਾਜ ਕਰਵਾਉਣ।
ਇਸ ਮੌਕੇ ਜਿਲਾ੍ਹ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦੇਸਰਾਜ ਮੱਲ, ਡਾ. ਵਿਸ਼ਾਲ, ਸੁਖਦੇਵ ਸਿੰਘ, ਕੰਵਲ ਬਲਰਾਜ, ਗੁਰਬਖਸ਼ ਸਿੰਘ ਅਤੇ ਗੁਰਦੇਵ ਸਿੰਘ ਹਾਜਰ ਸਨ।