ਅੰਮ੍ਰਿਤਸਰ ਵਿਖੇ ਬਣੇਗਾ ਮਸੀਹ ਭਾਈਚਾਰੇ ਲਈ ਕਮਿਉਨਿਟੀ ਸੈਂਟਰ – ਵੇਰਕਾ
ਕਮਿਉਨਿਟੀ ਸੈਂਟਰ ਲਈ ਵਿਧਾਇਕ ਵੇਰਕਾ ਤੇ ਦੱਤੀ ਨੇ 25-25 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਘੱਟ ਗਿਣਤੀ ਕਮਿਸਨ ਵਿੱਚ ਆਉਂਦੇ ਬੱਚਿਆਂ ਨੂੰ ਮਿਲੇਗਾ ਬਣਦਾ ਹੱਕ – ਨਾਹਰ
ਅੰਮ੍ਰਿਤਸਰ 10 ਜੁਲਾਈ 2021 ਕੇਂਦਰ ਸਕਰਾਰ ਦੀਆਂ ਗਲਤ ਨੀਤੀਆਂ ਕਰਕੇ ਦੇਸ਼ ਭਰ ਵਿੱਚ ਘੱਟ ਗਿਣਤੀ ਵਰਗ ਦੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਪਣਪ ਜਾ ਰਹੀ ਹੈ ਅਤੇ ਪਿਛਲੀ ਦਿਨੀ ਝਾਰਖੰਡ ਵਿੱਚ ਪ੍ਰੋ: ਸਟਾਲਿਨ ਦੀ ਗੈਰ ਕਾਨੂੰਨੀ ਹਿਰਾਸਤ ਵਿੱਚ ਹੋਈ ਮੌਤ ਦਾ ਮਾਮਲਾ ਆਉਂਦੇ ਲੋਕਸਭਾ ਸ਼ੈਸ਼ਨ ਵਿੱਚ ਉਠਾਇਆ ਜਾਵੇਗਾ ਅਤੇ ਮਸੀਹ ਭਾਈਚਾਰੇ ਦੇ ਲੋਕਾਂ ਦੀਆਂ ਮੰਗਾਂ ਨੂੰ ਵੀ ਲੋਕਸਭਾ ਵਿੱਚ ਚੁਕਿਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਘੱਟ ਗਿਣਤੀਆਂ ਕਮਿਸ਼ਨ ਵਲੋਂ ਰੱਖੀ ਗਈ ਮੀਟਿੰਗ ਦੌਰਾਨ ਕੀਤਾ।
ਸ: ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਹੀ ਦੇਸ਼ ਭਰ ਵਿੱਚ ਮਹਿੰਗਾਈ ਤੇਜ਼ੀ ਨਾਲ ਵੱਧ ਰਹੀ ਹੈ ਜਿਸ ਕਰਕੇ ਗਰੀਬ ਲੋਕਾਂ ਦਾ ਗੁਜਾਰਾ ਵੀ ਬਹੁਤ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਨਾਂ ਘੱਟ ਗਿਣਤੀ ਲੋਕਾਂ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਵਾਇਆ ਕਿ ਪੰਜਾਬ ਸਰਕਾਰ ਉਨਾਂ ਦੀ ਹਰ ਸੰਭਵ ਮਦਦ ਕਰੇਗੀ।
ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਰਾਜਕੁਮਾਰ ਵੇਰਕਾ, ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ ਕਿਹਾ ਕਿ ਮਸੀਹ ਭਾਈਚਾਰੇ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆ ਕੇ ਇਨਾਂ ਦਾ ਫੌਰੀ ਤੌਰ ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਮਸੀਹ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਅੰਮ੍ਰਿਤਸਰ ਵਿਖੇ ਕਮਿਊਨਿਟੀ ਸੈਂਟਰ ਦੀ ਮੰਗ ’ਤੇ ਸ੍ਰੀ ਵੇਰਕਾ ਨੇ ਕਿਹਾ ਕਿ ਕਮਿਊਨਿਟੀ ਸੈਂਟਰ ਬਣਾਉਣ ਲਈ 25 ਲੱਖ ਰੁਪਏ ਦੇ ਫੰਡ ਨਗਰ ਸੁਧਾਰ ਟਰੱਸਟ ਨੂੰ ਦੇ ਦਿੱਤੇ ਗਏ ਹਨ ਅਤੇ ਜਲਦ ਹੀ ਕਮਿਊਨਿਟੀ ਸੈਂਟਰ ਦਾ ਕੰਮ ਸ਼ੁਰੂ ਹੋ ਜਾਵੇਗਾ। ਸ੍ਰੀ ਵੇਰਕਾ ਨੇ ਮਸੀਹ ਭਾਈਚਾਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਵੇਂ ਕਿ 1500 ਰੁਪਏ ਬੁਢਾਪਾ ਪੈਨਸ਼ਨ, 51000/- ਰੁਪਏ ਸ਼ਗਨ ਸਕੀਮ ਆਦਿ ਭਲਾਈ ਸਕੀਮਾਂ ਦਾ ਫਾਇਦਾ ਲੈਣ ਲਈ ਫਾਰਮ ਜ਼ਰੂਰ ਭਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ।
ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਕਿਹਾ ਕਿ ਉਨਾਂ ਦੇ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਮਸੀਹ ਭਾਈਚਾਰੇ ਦੇ ਲੋਕ ਰਹਿੰਦੇ ਹਨ ਅਤੇ ਉਨਾਂ ਵਲੋਂ ਉਠਾਈਆਂ ਗਈਆਂ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਦੱਤੀ ਨੇ ਵੀ ਕਮਿਊਨਿਟੀ ਸੈਂਟਰ ਬਣਾਉਣ ਲਈ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ: ਇੰਮਾਨੂੰਏਲ ਨਾਹਰ ਵਲੋਂ ਘੱਟ ਗਿਣਤੀ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਵਲੋਂ ਮਸੀਹ ਭਾਈਚਾਰੇ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ। ਜਿਸ ਤੇ ਚੇਅਰਮੈਨ ਨਾਹਰ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਸਾਰੇ ਕਬਰਸਤਾਨਾਂ ਦੀ ਚਾਰਦਿਵਾਰੀ ਕਰਵਾਈ ਜਾਵੇਗੀ। ਇਸ ਮੌਕੇ ਮਸੀਹ ਭਾਈਚਾਰੇ ਦੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਰਹਿੰਦੇ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਵਿਅਕਤੀਆਂ ਦੁਆਰਾ ਪੰਜਾਬ ਰਾਜ ਘੱਟ ਗਿਣਤੀ ਕਿਮਸਨ ਨੂੰ ਵਾਰ-ਵਾਰ ਬੇਨਤੀ ਕੀਤੀ ਜਾਂਦੀ ਹੈ ਕਿ ਘੱਟ ਗਿਣਤੀ ਭਾਈਚਾਰੇ ਵਲੋਂ ਸਥਾਪਿਤ ਕੀਤੇ ਗਏ ਵਿਦਿਅਕ ਅਦਾਰਿਆਂ ਵਲੋ ਓਹਨਾ ਨੂੰ ਪੰਜਾਬ ਸਰਕਾਰ ਅਤੇ ਕੇਂਦਰੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਨਹੀਂ ਦਿੱਤੀ ਜਾਂਦੀ ਅਤੇ ਨਾਂ ਹੀ ਓੁਨਾਂ ਨੂੰ ਇਨ੍ਹਾਂ ਸੰਸਥਾਵਾਂ ਦੁਆਰਾ ਕੋਈ ਵੀ ਵਿਸੇਸ ਸਹੂਲਤ ਨਹੀਂ ਦਿੱਤੀ ਜਾਂਦੀ . ਪ੍ਰੋ : ਇੰਮਾਨੂਏਲ ਨਾਹਰ , ਚੇਅਰਮੈਨ , ਪੰਜਾਬ ਰਾਜ ਘੱਟ ਗਿਣਤੀਆਂ ਕਮਿਸਨ ਅਤੇ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸਨ ਡਾ.ਸੁਭਾਸ ਮਸੀਹ ਥੌਬਾ ਦੁਆਰਾ ਦਿਸ ਮਸਲੇ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਕਿ ਘੱਟ ਗਿਣਤੀ ਭਾਈਚਾਰੇ ਦੇ ਜÇਆਦਾ ਤੌਰ ਲੋਕ ਬਹੁਤ ਗਰੀਬ ਹਨ ਅਤੇ ਆਪਣਾ ਜੀਵਨ ਪੱਧਰ ਗਰੀਬੀ ਰੇਖਾ ਤੋਂ ਵੀ ਥੱਲੇ ਰਹਿ ਕੇ ਮਿਹਨਤ ਮਜਦੂਰੀ ਕਰਕੇ ਬਤੀਤ ਕਰ ਰਹੇ ਹਨ ਅਤੇ ਵਿਸੇਸ ਕਰਕੇ ਪਿਛਲੇ ਸਾਲ ਤੋਂ ਚਲ ਰਹੀ ਕਰੋਨਾ-ਵਾਈਰਸ ਦੀ ਮਹਾ ਮਾਰੀ ਕਾਰਨ ਉਨ੍ਹਾਂ ਦੀ ਮਾਨਸਿਕ ਅਤੇ ਵਿੱਤੀ ਹਲਾਤ ਹੋਰ ਵੀ ਖਰਾਬ ਹੋ ਰਹੀ ਹੈ। ਚੇਅਰਮੈਨ ਜੀ ਨੇ ਇਸ ਸਬੰਧ ਵਿੱਚ ਕਮਿਸਨ ਦੇ ਮੈਂਬਰ ਡਾ: ਸੁਭਾਸ ਮਸੀਹ ਥੌਬਾ ਨਾਲ ਵਿਚਾਰ ਵਟਾਂਦਰਾ ਕਰਕੇ ਪੰਜਾਬ ਵਿੱਚ ਘੱਟ ਗਿਣਤੀ ਭਾਈਚਾਰੇ ਦੁਆਰਾ ਚਲਾਏ ਜਾ ਰਹੇ ਵਿਧਿਅਕ ਅਦਾਰੇਆ ਨੂੰ ਉਪਰੋਕਤ ਸਥਿਤੀ ਨੂੰ ਮੁੱਖ ਰਖਦੇ ਹੋਏ ਇਹ ਲਿਖਣ ਦਾ ਫੈਸਲਾ ਲਿਆ ਗਿਆ ਹੈ ਕਿ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਲਈ ਸਕੂਲ ਵਿੱਚ ਦਾਖਲੇ ਲਈ ਸੀਟਾਂ ਰਾਖਵੀਆਂ ਰੱਖੀਆ ਜਾਣ। ਚੇਅਰਮੈਨ ਨੇ ਮੀਟਿੰਗ ਵਿੱਚ ਸਾਰੇ ਪ੍ਰਮੁੱਖ ਆਗੂਆਂ ਨੂੰ ਵਿਸ਼ਵਾਸ਼ ਦਵਾਇਆ ਕਿ ਉਨਾਂ ਦੀ ਮੰਗਾਂ ਸਬੰਧੀ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ ਦਾ ਹੱਲ ਕਰਵਾਇਆ ਜਾਵੇਗਾ ਤਾਂ ਜੋ ਕਿ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਾਈਸ ਚੇਅਰਮੈਨ ਸ੍ਰੀ ਹੰਸ ਰਾਜ, ਸ੍ਰੀ ਟੋਨੀ ਪ੍ਰਧਾਨ, ਸ੍ਰੀ ਤਰਸੇਮ ਸਹੋਤਾ, ਸ੍ਰੀ ਦੀਪਕ ਮੈਥਯੂ, ਸੈਮੂਅਲ ਸੋਨੀ, ਸੈਮ ਚੀਦਾ, ਦਰਸ਼ਨ ਮਹਿਲ, ਬਲਜੀਤ ਸਿੰਘ ਗਿੱਲ, ਫਾਦਰ ਲਾਲੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਸੀਹ ਭਾਈਚਾਰੇ ਦੇ ਪ੍ਰਮੁੱਖ ਆਗੂ ਹਾਜ਼ਰ ਸਨ।
ਕੈਪਸ਼ਨ : ਚੇਅਰਮੈਨ ਪੰਜਾਬ ਪ੍ਰੋ: ਇੰਮਾਨੂੰਏਲ ਨਾਹਰ ਨਾਲ ਗੱਲਬਾਤ ਕਰਦੇ ਹੋਏ ਡਾ.ਸੁਭਾਸ ਥੌਬਾ ਮੈਂਬਰ ਘੱਟ ਗਿਣਤੀ ਕਮਿਸਨ ਪੰਜਾਬ ਸਰਕਾਰ। ਨਾਲ ਹਨ ਸ: ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ, ਸ੍ਰੀ ਰਾਜਕੁਮਾਰ ਵੇਰਕਾ ਵਿਧਾਇਕ ਅਤੇ ਵਿਧਾਇਕ ਸ੍ਰੀ ਸੁਨੀਲ ਦੱਤੀ