ਮਹਿਲ ਕਲਾਂ/ਬਰਨਾਲਾ, 4 ਅਗਸਤ 2021 ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮਹਿਲ ਕਲਾਂ ਵੱਲੋਂ ਪਹਿਲੀ ਅਗਸਤ ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਮਹਿਲ ਕਲਾਂ ਬਲਾਕ ’ਚ ਸਰਕਾਰੀ ਹਸਪਤਾਲ ਛਾਪਾ ਵਿਖੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਜ਼ਿਲਾ ਮਾਸ-ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਨੇ ਹਾਜ਼ਰੀਨ ਨੂੰ ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਬਾਰੇ ਜਾਗੂਰਕ ਕੀਤਾ ਅਤੇ ਦੱਸਿਆ ਕਿ ਮਾਂ ਦੇ ਦੁੱਧ ਨਾਲ ਬੱਚਾ ਕਈ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ। ਇਸ ਮੌਕੇ ਜ਼ਿਲਾ ਬੀ.ਸੀ.ਸੀ ਕੋਆਰਡੀਨੇਟ ਹਰਜੀਤ ਸਿੰਘ, ਬਲਾਕ ਐਜੂਕੇਟਰ ਕੁਲਜੀਤ ਸਿਘ, ਐਸ.ਆਈ ਸੁਖਵਿੰਦਰ ਕੁਮਾਰ, ਪਿੰਡ ਛਾਪਾ ਦੇ ਮੋਹਤਬਰ, ਸੁਪਰਵਾਈਜ਼ਰ ਸੁਖਇੰਦਰ ਕੌਰ, ਏ.ਐਨ.ਐ ਸ੍ਰੀਮਤੀ ਗੁਰਮੀਤ ਕੌਰ ਆਸ਼ਾ ਵਰਕਰ ਅਤੇ ਆਮ ਲੋਕ ਹਾਜ਼ਰ ਸਨ।