ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣੀਆਂ ਜ਼ਰੂਰੀ, ਕਿਉਂਕਿ ਗੁਆਂਢੀ ਦੇਸ਼ਾਂ ਤੋਂ ਖ਼ਤਰਾ ਬਰਕਰਾਰ : ਡਾ. ਹਰਵਿੰਦਰ ਸਿੰਘ
ਜਿਲ੍ਹਾ ਪਠਾਨਕੋਟ ਵਿੱਚ ਦੋ ਦਿਨ੍ਹਾਂ ਦੋਰਾਨ 3333 ਬੱਚਿਆਂ ਨੂੰ ਪੋਲਿਓ ਰੋਧਕ ਬੁੰਦਾਂ ਪਿਲਾਈਆਂ
ਪਠਾਨਕੋਟ, 28 ਜੂਨ 2021 ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 0-5 ਸਾਲ ਤੱਕ ਦੇ 1278 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।
ਸਿਵਲ ਸਰਜਨ ਪਠਾਨਕੋਟ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ। ਇਹ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਵਾਇਰਸ ਉਨਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੀ ਅਗਲੇਰੀ ਜ਼ਿੰਦਗੀ ਲਈ ਬੇਹੱਦ ਅਹਿਮ ਹਨ। ਇਸ ਲਈ ਮੈਂ ਜ਼ਿਲ੍ਹੇ ਦੇ ਸਾਰੇ ਪ੍ਰਵਾਸੀ ਮਾਪਿਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇੇੇ ਦਿਨ ਜਿਲ੍ਹੇ ਅੰਦਰ ਕੁੱਲ 1278 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਅਨੁਸਾਰ ਬਲਾਕ ਬੁੰਗਲ ਬੰਧਾਨੀ ਵਿੱਚ ਦੂਸਰੇ ਦਿਨ 235,ਅਰਬਨ ਪਠਾਨਕੋਟ ਵਿੱਚ 423, ਘਰੋਟਾ ਬਲਾਕ ਵਿੱਚ 749 ਅਤੇ ਬਲਾਕ ਨਰੋਟ ਜੈਮਲ ਸਿੰਘ ਵਿੱਚ 159 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਪਹਿਲੇ ਦਿਨ 2055 ਅਤੇ ਦੂਸਰੇ ਦਿਨ 1278 ਬੱਚਿਆਂ ਨੂੰ ਪੋਲਿਓਰੋਧਕ ਬੁੰਦਾਂ ਪਿਲਾਈਆਂ ਗਈਆਂ ਇਸ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਦੋ ਦਿਨ੍ਹਾਂ ਦੋਰਾਨ 3333 ਬੱਚਿਆਂ ਨੂੰ ਪੋਲਿਓ ਰੋਧਕ ਬੁੰਦਾਂ ਪਿਲਾਈਆਂ ਗਈਆਂ।
ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਜੋ ਬੱਚੇ ਅੱਜ ਵੀ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਕੱਲ੍ਹ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।