ਸਾਰੇ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਪ੍ਰਤੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ : ਸਿਵਲ ਸਰਜਨ
ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਰੈਂਡਿਮ ਸੈਂਪਲੰਿਗ ਕਰਨੀ ਯਕੀਨੀ ਬਣਾਈ ਜਾਵੇ
ਨਵਾਂਸ਼ਹਿਰ, 5 ਅਗਸਤ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਮੇਤ ਸਾਰੇ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐੱਲ.ਐੱਚ.ਵੀਜ਼ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ।
ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐੱਲ.ਐੱਚ.ਵੀਜ਼ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਹਰ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਪ੍ਰੋਗਰਾਮਾਂ ਤੋਂ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਨਾਲ-ਨਾਲ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਉਨ੍ਹ੍ਹਾਂ ਦੀ ਪ੍ਰਗਤੀ ਰਿਪੋਰਟ ਸਮੇਂ ਸਿਰ ਭੇਜੀ ਜਾਣੀ ਯਕੀਨੀ ਬਣਾਈ ਜਾਵੇ।
ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ, ਕਿਉਂਕਿ ਇਸ ਨਾਲ ਮਾਵਾਂ ਤੇ ਬੱਚਿਆਂ ਨੂੰ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਸਿਵਲ ਸਰਜਨ ਨੇ ਕੋਵਿਡ-19 ਦੀ ਮੌਜੂਦਾ ਸਥਿਤੀ ਸਬੰਧੀ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਦੀ ਰੈਂਡਿਮ ਸੈਂਪਲੰਿਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਤੇ ਦੁਕਾਨਾਂ ਉੱਤੇ ਕੰਮ ਕਰਨ ਵਾਲੇ ਕਾਮਿਆਂ, ਰਿਕਸ਼ਾਚਾਲਕਾਂ, ਖਾਣ-ਪੀਣ ਵਾਲੀਆਂ ਵਸਤਾਂ ਤੇ ਦੁੱਧ ਆਦਿ ਡਲਿਵਰ ਕਰਨ ਵਾਲੇ ਕਾਮਿਆਂ, ਆਟੋਰਿਕਸ਼ਾ ਚਾਲਕਾਂ ਦੀ ਪਹਿਲ ਦੇ ਆਧਾਰ ਉੱਤੇ ਰੈਂਡਿਮ ਸੈਂਪਲੰਿਗ ਕਰਵਾਈ ਜਾਵੇ, ਕਿਉਂਕਿ ਤੀਜੀ ਲਹਿਰ ਵਿਚ ਉਹ ਸੰਭਾਵਿਤ ਕੈਰੀਅਰ ਬਣ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਘਟੇ ਪ੍ਰਕੋਪ ਨੂੰ ਦੇਖਦਿਆਂ ਬਾਜ਼ਾਰਾਂ ਵਿਚ ਭੀੜ ਵਧਣੀ ਸ਼ੁਰੂ ਹੋ ਗਈ ਹੈ ਅਤੇ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਭੀੜ ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਇਜ਼ਰ ਨਾਲ ਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਘਰੋਂ ਬਾਹਰ ਨਿਕਲਣ ਮੌਕੇ ਨੱਕ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਿਆ ਜਾਵੇ ਅਤੇ 6 ਫੁੱਟ ਦੀ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ।
ਕੋਵਿਡ-19 ਟੀਕਾਕਰਨ ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਜਿਸ ਏਰੀਏ ਵਿਚ ਕੋਚਿੰਗ ਸੈਂਟਰਾਂ ਤੇ ਹੋਰ ਵਿਿਦਅਕ ਸੰਸਥਾਵਾਂ ਆਦਿ ਖੁੱਲ੍ਹ ਗਈਆਂ ਹਨ, ਉਨ੍ਹਾਂ ਵਿਚ ਸਟਾਫ ਦੇ ਦੋਵੇਂ ਅਤੇ ਵਿਿਦਆਰਥੀਆਂ ਦੇ ਘੱਟੋ-ਘੱਟ ਇਕ ਟੀਕਾ ਲੱਗਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਡਾ. ਕੌਰ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ। ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਸਰਵੇਖਣ ਗਤੀਵਿਧੀਆਂ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਫਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਦਿਵਸ ਮਨਾ ਕੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ਾਂ ਦੀ ਟਰੇਅ ਆਦਿ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਆਪਣੇ ਘਰਾਂ ‘ਚ ਤੇੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਮੁਫਤ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ ਬਲਵਿੰਦਰ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਧਿਕਾਰੀ ਗੁਰਪ੍ਰੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਵਿਕਾਸ ਵਿਰਦੀ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਨਿਰਮਲ ਸਿੰਘ ਸਮੇਤ ਐੱਲ.ਐੱਚ.ਵੀਜ਼ ਹਾਜ਼ਰ ਸਨ।