ਮਾਲ ਤੇ ਪੁਨਰਵਾਸ ਵਿਭਾਗ ਵੱਲੋਂ 251 ਮਾਲ ਪਟਵਾਰੀਆਂ ਦੀ ਠੇਕੇ ‘ਤੇ ਭਰਤੀ

VARINDER KUMAR SHARMA
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਪਾਰਕਿੰਗ ਦਾ ਠੇਕਾ ਰੱਦ

ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਨੂੰ ਦਿੱਤੀ ਜਾਵੇਗੀ 25 ਹਜ਼ਾਰ ਰੁਪੈ ਪ੍ਰਤੀ ਮਹੀਨਾ ਫਿਕਸ ਤਨਖਾਹ
ਲੁਧਿਆਣਾ, 27 ਅਗਸਤ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ, ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਲੁਧਿਆਣਾ ਵਿਖੇ ਮਾਲ ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ 251 ਮਾਲ ਪਟਵਾਰੀਆਂ ਦੀ ਭਰਤੀ ਕੀਤੀ ਜਾਣੀ ਹੈ।
ਉਨ੍ਹਾ ਅੱਗੇ ਦੱਸਿਆ ਕਿ ਇਹ ਭਰਤੀ ਮਿਤੀ 31-07-2022 ਤੱਕ ਜਾਂ ਇਨ੍ਹਾਂ ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਣ ਤੱਕ, ਜੋ ਵੀ ਪਹਿਲਾਂ ਵਾਪਰੇ, ਆਰਜੀ ਤੌਰ ‘ਤੇ ਠੇਕੇ ਤੇ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਉਹ ਰਿਟਾਇਰਡ ਪਟਵਾਰੀ/ਕਾਨੂੰਗੋ, ਜਿਨ੍ਹਾਂ ਦੀ ਉਮਰ 64 ਸਾਲ ਤੋਂ ਜ਼ਿਆਦਾ ਨਾ ਹੋਵੇ ਅਤੇ ਜਿਨ੍ਹਾਂ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾਂ ਚਲਦੀ ਹੋਵੇ ਤੇ ਸੇਵਾ ਰਿਕਾਰਡ ਸਾਫ-ਸੁਥਰਾ ਹੋਵੇ, ਆਪਣੀ ਦਰਖਾਸਤ ਮਿਤੀ 13-09-2021 ਤੱਕ ਜਿਲ੍ਹਾ ਮਾਲ ਅਫਸਰ, ਦਫਤਰ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਸੰਬੋਧਤ ਕਰਕੇ ਦੇ ਸਕਦੇ ਹਨ।
ਠੇਕੇ ਦੇ ਆਧਾਰ ‘ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਨੂੰ 25 ਹਜ਼ਾਰ ਰੁਪੈ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ।

Spread the love