ਇੰਤਕਾਲ ਨਿਪਟਾਉਣ ਲਈ ਲਗਾਏ ਗਏ ਕੈਂਪ ਦਾ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਨਿਰੀਖਣ ਕੀਤਾ
ਰੂਪਨਗਰ, 6 ਜਨਵਰੀ 2024
ਪੰਜਾਬ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲ ਨਿਪਟਾਉਣ ਲਈ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਇਸੇ ਉਪਰਾਲੇ ਤਹਿਤ ਰੂਪਨਗਰ ਜ਼ਿਲ੍ਹੇ ਵਿਚ ਲਗਾਏ ਗਏ ਕੈਂਪ ਦੌਰਾਨ 1326 ਇੰਤਕਾਲ ਕੀਤੇ ਗਏ ਅਤੇ ਇਨ੍ਹਾਂ ਕੈਂਪਾਂ ਦਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਨਿਰੀਖਣ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵਲੋਂ ਪਟਵਾਰਖਾਨੇ, ਤਹਿਸੀਲਦਾਰ ਦਫ਼ਤਰ ਅਤੇ ਫਰਦ ਕੇਂਦਰ ਵਿਖੇ ਲਗਾਏ ਕੈਂਪਾਂ ਦਾ ਦੌਰਾ ਕੀਤਾ। ਇਸ ਦੌਰਾਨ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕੈਂਪ ਦੌਰਾਨ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ਦੇ ਹਰ ਸਬ ਡਵੀਜ਼ਨ ਦੇ ਤਹਿਸੀਲਦਾਰ ਦਫਤਰ/ਫਰਦ ਕੇਂਦਰ ਵਿਖੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਕੈਂਪ ਲਗਾਏ ਗਏ ਇਸ ਮੌਕੇ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮਾਂ ਵਲੋਂ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ।