ਮਿਸ਼ਨ ਫਤਿਹ-2 ਤਹਿਤ ਪਿੰਡਾਂ ਵਿਖੇ ਜਾ ਕੇ ਟੀਮਾਂ ਵੱਲੋਂ ਫੈਲਾਈ ਜਾ ਰਹੀ ਹੈ ਕਰੋਨਾ ਦੀਆਂ ਸਾਵਧਾਨੀਆਂ ਪ੍ਰਤੀ ਜਾਗਰੂਕਤਾ

ਅਬੋਹਰ, ਫਾਜ਼ਿਲਕਾ 29 ਮਈ 2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਜਾ ਕੇ ਸੈਂਪਲੰਿਗ ਅਤੇ ਵੈਕਸੀਨੇਸ਼ਨ ਕਰਵਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ-ਕਮ-ਐਸ.ਡੀ.ਐਮ. ਸ੍ਰੀ ਸਾਗਰ ਸੇਤੀਆ ਦੀ ਦੇਖਰੇਖ ਹੇਠ ਟੀਮਾਂ ਵੱਲੋਂ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਟੈਸਟਿੰਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ-ਕਮ-ਐਸ.ਡੀ.ਐਮ. ਨੇ ਦੱਸਿਆ ਕਿ ਟੀਮਾਂ ਵੱਲੋਂ ਪਿੰਡ ਸੁਖਚੈਨ, ਬਿਸ਼ਨਪੁਰਾ, ਮਹਿਰਾਣਾ, ਖੈਰਪੁਰ, ਪੰਜਕੋਸੀ ਸਕੂਲ ਆਦਿ ਪਿੰਡਾਂ ਵਿਖੇ ਜਾ ਕੇ ਸਰਕਾਰ ਵਲੋਂ ਸ਼ੁਰੂ ਕੀਤੇ ਕਰੋਨਾ ਮੁਕਤ ਪਿੰਡ ਅਭਿਆਨ ਅਤੇ ਮਿਸ਼ਨ ਫਤਿਹ-2 ਤਹਿਤ ਪਿੰਡ ਦੇ ਨੋਜਵਾਨਾਂ ਵੱਲੋਂ ਪਿੰਡ ਦੇ ਵਸਨੀਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜਿਸ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਜਿਵੇਂ ਕਿ ਖੰਘ, ਜੁਕਾਮ, ਬੁਖਾਰ, ਬਦਨ ਦਰਦ ਆਦਿ ਨਜਰ ਆਉਂਦੇ ਹਨ ਤਾਂ ਜਲਦ ਤੋਂ ਜਲਦ ਟੈਸਟ ਕਰਵਾਇਆ ਜਾਵੇ ਤਾਂ ਜ਼ੋ ਅਸੀਂ ਕਿਸੇ ਹੋਰ ਨੂੰ ਨਾ ਇਹ ਰੋਗ ਫੈਲਾਅ ਸਕੀਏ।ਇਸ ਤੋਂ ਇਲਾਵਾ ਯੋਗ ਵਿਅਕਤੀ ਆਪਣੀ ਵੈਕਸੀਨ ਜ਼ਰੂਰ ਕਰਵਾਉਣ ਤਾਂ ਜ਼ੋ ਕਰੋਨਾ ਦੀ ਲਪੇਟ ਵਿਚ ਆਉਣ ਤੋਂ ਬਚਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਹਾਜਰੀਨ ਨੂੰ ਕਰੋਨਾ ਦੇ ਲੱਛਣਾਂ ਅਤੇ ਬਚਾਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ `ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਰੂਰ ਕੰਮ ਹੋਣ `ਤੇ ਹੀ ਘਰ ਤੋਂ ਬਾਹਰ ਜਾਇਆ ਜਾਵੇ, ਬਾਹਰ ਜਾਣ ਸਮੇਂ ਜਾਂ ਵੈਸੇ ਵੀ ਮਾਸਕ ਠੀਕ ਢੰਗ ਨਾਲ ਮੂੰਹ ਤੇ ਨੱਕ ਨੂੰ ਚੰਗੀ ਤਰ੍ਹਾਂ ਢੰਕ ਕੇ ਲਾਜ਼ਮੀ ਲਗਾਇਆ ਜਾਵੇ, ਲੱਛਣ ਨਜਰ ਆਉਣ `ਤੇ ਟੈਸਟ ਜ਼ਰੂਰ ਕਰਵਾਇਆ ਜਾਵੇ, ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ।

Spread the love