ਮਿਸ਼ਨ ਫ਼ਤਿਹ ਤਹਿਤ 179 ਮਰੀਜ਼ ਹੋਮਆਈਲੇਸ਼ਨ ਤੋਂ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ

ਸੰਗਰੂਰ, 17 ਮਈ , 2021 :
ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 179 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੰੂ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ।
ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੰੂ ਪਹਿਲ ਦੇਣਾ ਅਤਿ ਜਰੂਰੀ ਹੈ।
Spread the love