ਮਿਸ ਗੀਤਿਕਾ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰੀ ਕਮਰੇ ਵਿੱਚ ਮੀਟਿੰਗ ਕੀਤੀ ਗਈ

ਰੂਪਨਗਰ 19 ਅਗਸਤ 2021
ਮਿਸ ਗੀਤਿਕਾ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਵੱਲੋਂ ਇਲੈਕਸ਼ਨ ਕਮਿਸ਼ਨ ਹੁਕਮਾਂ ਅਨੁਸਾਰ 1200 ਤੋਂ ਵੱਧ ਵੋਟਰਾਂ ਵਾਲੇ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਸਬੰਧੀ ਹਲਕਾ-051 ਚਮਕੌਰ ਸਾਹਿਬ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰੀ ਕਮਰੇ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਗੱਲਬਾਤ ਕਰਦੇ ਹੋਏ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਕੋਵਿਡ-19 ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਹੜੇ ਬੂਥਾਂ ਵਿੱਚ 1200 ਤੋਂ ਵੱਧ ਵੋਟਰ ਹਨ, ਉਹਨਾਂ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ। ਮੀਟਿੰਗ ਵਿੱਚ ਹਾਜ਼ਰ ਰਾਜਨੀਤਕ ਪਾਰਟੀਆਂ ਦੇ ਵੱਖ ਵੱਖ ਨੁਮਾਇੰਦਿਆਂ ਵੱਲੋਂ ਐਸ.ਡੀ.ਐਮ. ਵੱਲੋਂ ਇਸ ਪ੍ਰਤੀ ਆਪਣੀ ਸਹਿਮਤੀ ਪ੍ਰਗਟ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਰਣਧੀਰ ਸਿੰਘ, ਸ੍ਰੀ ਸੁਖਦੇਵ ਸਿੰਘ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਇੰਦਰਜੀਤ ਸਿੰਘ, ਸ੍ਰੀ ਅਮਨਦੀਪ ਸਿੰਘ ਮਾਂਗਟ ਆਦਿ ਮੈਂਬਰਾਂ ਤੋਂ ਇਲਾਵਾ ਸ੍ਰੀ ਰਾਜੇਸ਼ ਕੁਮਾਰ, ਇਲੈਕਸ਼ਨ ਕਾਨੂੰਗੋ ਮੀਟਿੰਗ ਵਿੱਚ ਹਾਜ਼ਰ ਰਹੇ।

Spread the love