ਮਿੰਨੀ ਸਕੱਤਰੇਤ ਰੂਪਨਗਰ ਵਿਖੇ ਸੈਲਫ ਹੈਲਪ ਗਰੁੱਪ ਦੇ ਮੈਂਬਰ ਹਰ ਮਹੀਨੇ ਲਗਾਉਣਗੇ ਪ੍ਰਦਰਸ਼ਨੀ – ਡਿਪਟੀ ਕਮਿਸ਼ਨਰ 

ਮਿੰਨੀ ਸਕੱਤਰੇਤ ਰੂਪਨਗਰ ਵਿਖੇ ਸੈਲਫ ਹੈਲਪ ਗਰੁੱਪ ਦੇ ਮੈਂਬਰ ਹਰ ਮਹੀਨੇ ਲਗਾਉਣਗੇ ਪ੍ਰਦਰਸ਼ਨੀ – ਡਿਪਟੀ ਕਮਿਸ਼ਨਰ 
—ਡਿਪਟੀ ਕਮਿਸ਼ਨਰ ਵੱਲੋਂ ਤਿਆਰ ਕੀਤੇ ਗਏ ਹੱਥੀ ਸਮਾਨ ਨੂੰ ਵੈਬਸਾਈਟ ਉੱਪਰ ਅੱਪਲੋਡ ਕਰਨ ਦਾ ਦਿੱਤਾ ਸੁਝਾਅ
ਰੂਪਨਗਰ, 21 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਮਿੰਨੀ ਸਕੱਤਰੇਤ ਵਿਖੇ ਸੈਲਫ ਹੈਲਪ ਗਰੁੱਪ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ। ਅਤੇ ਉਹਨਾਂ ਕਿਹਾ ਕਿ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਸੈਲਫ ਹੈਲਪ ਗਰੁੱਪ ਦੇ ਮੈਂਬਰ ਹਰ ਮਹੀਨੇ ਪ੍ਰਦਰਸ਼ਨੀ ਲਗਾਉਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਅਤੇ ਅੰਬੂਜਾ ਫਾਊਂਡੇਸ਼ਨ ਦੇ ਸਾਂਝੇ ਸਹਿਯੋਗ ਨਾਲ ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਦੀਵਾਲੀ ਦੇ ਤਿਉਹਾਰ ਮੌਕੇ ਇਹ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਹੱਥੀ ਤਿਆਰ ਕੀਤੇ ਗਏ ਸਮਾਨ ਜਿਵੇਂ ਦੀਵੇ, ਕੋਟੀਆਂ, ਜੂਟ ਬੈਂਗ, ਸਵੈਟਰ, ਜਿਉਲਰੀ ਅਤੇ ਡਰੈੱਸਾ ਨੂੰ ਪ੍ਰਦਰਸ਼ਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ  ਇਸ ਪ੍ਰਦਰਸ਼ਨੀ ਵਿੱਚ ਆਮ ਜਨਤਾ ਦਾ ਵੀ ਚੰਗਾ ਸਹਿਯੋਗ ਦੇਖਣ ਨੂੰ ਮਿਲਿਆ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਆਤਮ ਨਿਰਭਰ ਬਣਾਉਣ ਦੇ ਟੀਚੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਸਮੇਂ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿਚ ਵੀ  ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਆਮਦਨ ਦੇ ਪੱਕੇ ਵਸੀਲੇ ਵਿਕਸਤ ਕਰਨ ਲਈ ਹੋਰ ਸੁਨਹਿਰੀ ਮੌਕੇ ਵੀ ਦਿੱਤੇ ਜਾਣਗੇ ਤਾਂ ਜੋ ਸਮਾਜ ਦੇ ਹਰ ਕਮਜ਼ੋਰ ਵਰਗ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ।  ਡਿਪਟੀ ਕਮਿਸ਼ਨਰ ਵੱਲੋਂ ਇਹਨਾਂ ਦੁਆਰਾ ਤਿਆਰ ਕੀਤੇ ਗਏ ਹੱਥੀ ਸਮਾਨ ਨੂੰ ਵੈਬਸਾਈਟ ਉੱਪਰ ਅੱਪਲੋਡ ਕਰਨ ਦਾ ਸੁਝਾਅ ਦਿੱਤਾ ਗਿਆ।
ਇਸ ਮੌਕੇ ਚਾਰ ਸਾਹਿਬਜ਼ਾਦੇ ਸਵੈ-ਸਹਾਇਤਾ ਸਮੂਹ ਘਨੌਲੀ ਦੇ ਮੈਂਬਰ ਰਾਜਿੰਦਰ ਕੌਰ, ਸਿਮਰਨਜੀਤ ਕੌਰ, ਮਨਜੀਤ ਕੌਰ ਅਤੇ ਰਵਿੰਦਰ ਕੌਰ ਆਦਿ ਹਾਜਰ ਸਨ।