ਲੁਧਿਆਣਾ ,09 ਜੁਲਾਈ 2021 ਅੱਜ ਮਿਤੀ 09.07.2021 ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਲੁਧਿਆਣਾ ਦੀ ਇਕ ਅਹਿਮ ਜਿਲ੍ਹਾ ਸਰਪ੍ਰਸਤ ਸ. ਰਣਜੀਤ ਸਿੰਘ ਜੱਸਲ, ਪ੍ਰਧਾਨ ਸ਼੍ਰੀ ਸੰਜੀਵ ਭਾਰਗਵ ਦੀ ਅਗਵਾਈ ਹੇਠ ਪੈਨਸ਼ਨਰਜ਼ ਭਵਨ, ਮਿਨੀ ਸਕਤੱਰੇਤ, ਲੁਧਿਆਣਾ ਵਿੱਖੇ ਹੋਈ । ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਵਿਚਾਰ-ਵਟਾਂਦਰੇ ਕੀਤੇ ।
ਸ਼੍ਰੀ ਸੰਜੀਵ ਭਾਰਗਵ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਜਨਰਲ ਸਕੱਤਰ ਸ਼੍ਰੀ ਏ.ਪੀ. ਮੌਰੀਆ ਨੇ ਜਾਣਕਾਰੀ ਦਿੱਤੀ ਕਿ ਲੁਧਿਆਣਾ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸਾਰੇ ਸਾਥੀਆਂ ਨੇ ਇਹ ਫੈਂਸਲਾ ਕੀਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਜੋ ਮੁਲਾਜ਼ਮ ਮਾਰੂ ਪੇਅ ਕਮਿਸ਼ਨ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ, ਉਹ ਜੱਦੋਂ ਤੱਕ ਰੱਦ ਨਹੀਂ ਹੋ ਜਾਂਦੀ, ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ । ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਜਿਲ੍ਹਾ ਚੇਅਰਮੈਨ ਸ਼੍ਰੀ ਵਿੱਕੀ ਜੁਨੇਜਾ ਅਤੇ ਸ਼੍ਰੀ ਅਮਿਤ ਅਰੋੜਾ, ਸੂਬਾ ਵਧੀਕ ਜਨਰਲ ਸਕੱਤਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਹੁਣ ਮੁਲਾਜ਼ਮ ਵਰਗ ਵੀ ਸਰਕਾਰ ਨੂੰ ਉਹਨਾਂ ਦੀ ਤਰ੍ਹਾਂ ਹੀ ਜਗ੍ਹਾ-ਜਗ੍ਹਾ ਪ੍ਰਚਾਰ ਕਰਕੇ ਆਮ ਜਨਤਾ ਦੇ ਧਿਆਨ ਵਿੱਚ ਲਿਆਉਣਗੇ ਕਿ ਪੰਜਾਬ ਸਰਕਾਰ ਵੱਲੋਂ ਜੋ ਝੁਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਮੁਲਾਜ਼ਮਾਂ ਨੂੰ ਖੁੱਲੇ ਗੱਫੇ ਦਿੱਤੇ ਗਏ ਹਨ, ਬਿਲਕੁੱਲ ਝੂਠ ਹੈ । ਇਸੇ ਤਰ੍ਹਾਂ ਸ਼੍ਰੀ ਸੁਨੀਲ ਕੁਮਾਰ ਅਤੇ ਸ਼੍ਰੀ ਤਜਿੰਦਰ ਢਿਲੋਂ ਨੇ ਦੱਸਿਆ ਕਿ ਲੁਧਿਆਣਾ ਜਿਲ੍ਹੇ ਦੇ ਹਰ ਵਿਭਾਗ ਦਾ ਸਾਥੀ ਸਰਕਾਰ ਨਾਲ ਸੰਘਰਸ਼ ਕਰਨ ਲਈ ਵਚਨ-ਬਧ ਹੈ ਅਤੇ ਇਹ ਸੰਘਰਸ਼ ਜਿੱਤ ਪ੍ਰਾਪਤ ਹੋਣ ਤੱਕ ਜਾਰੀ ਰਹੇਗਾ। ਆਈ.ਟੀ. ਸੈਲ ਲੁਧਿਆਣਾ ਦੇ ਇੰਚਾਰਜ ਸ਼੍ਰੀ ਸੰਦੀਪ ਭਾਂਬਕ, ਸੀ.ਪੀ.ਐਫ ਨੇਤਾ ਸ. ਜਗਤਾਰ ਸਿੰਘ ਰਾਜੋਆਣਾ ਅਤੇ ਸ਼੍ਰੀ ਗੁਰਬਾਜ ਸਿੰਘ ਮੱਲੀ ਨੇ ਕਿਹਾ ਕਿ ਉਹ ਹਰ ਇਕ ਮੁਲਾਜ਼ਮ ਨੂੰ ਜਾਗਰੁਕ ਕਰਨਗੇ ਕਿ ਸ਼ੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਸਰਕਾਰ ਤੱਕ ਆਪਣੀ ਅਵਾਜ਼ ਉਠਾਉਣ ਤਾਂ ਜੋ ਪੂਰੇ ਪੰਜਾਬ ਨੂੰ ਪਤਾ ਲੱਗ ਸਕੇ ਅਤੇ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਹੱਕ ਮਿਲ ਸਕਣ ।
ਇਸ ਮੋਕੇ ਪੈਨਸ਼ਨਰਜ਼ ਭਵਨ ਤੋਂ ਸ਼ੁਸ਼ੀਲ ਕੁਮਾਰ, ਚੇਅਰਮੈਨ, ਜਿਲ੍ਹਾ ਖੇਤੀਬਾੜੀ ਵਿੱਭਾਗ ਤੋਂ ਸ਼੍ਰੀ ਜਗਦੇਵ ਸਿੰਘ, ਅਤੇ ਸ਼੍ਰੀ ਅਕਾਸ਼ਦੀਪ, ਡੀ.ਪੀ.ਆਰ.ਓ. ਤੋਂ ਸ਼੍ਰੀ ਤਿਲਕਰਾਜ ਅਤੇ ਸ਼੍ਰੀ ਬ੍ਰਿਜਮੋਹਨ, ਖੁਰਾਕ ਅਤੇ ਸਿਵਲ ਸਪਲਾਈ ਤੋਂ ਧਰਮ ਸਿੰਘ ਅਤੇ ਵਰਿੰਦਰ ਕੁਮਾਰ, ਸਿਹਤ ਵਿਭਾਗ ਤੋਂ ਸ਼੍ਰੀ ਰਕੇਸ਼ ਕੁਮਾਰ ਅਤੇ ਸ਼੍ਰੀ ਗੁਰਚਰਨ ਸਿੰਘ, ਜੰਗਲਾਤ ਵਿਭਾਗ ਤੋਂ ਮੈਂਡਮ ਅੰਜੂ ਬਾਲਾ ਅਤੇ ਸ਼੍ਰੀ ਲਖਵਿੰਦਰ ਸਿੰਘ, ਇਰੀਗੇਸ਼ਨ ਵਿਭਾਗ ਤੋਂ ਸ਼੍ਰੀ ਰਾਣਾ ਅਤੇ ਸ਼੍ਰੀ ਵਿਸ਼ਾਲ ਮਹਿਰਾ , ਸਿਖਿਆ ਵਿਭਾਗ ਤੋਂ ਸ਼੍ਰੀ ਸਤਪਾਲ ਸਿੰਘ, ਕਰ ਅਤੇ ਆਬਕਾਰੀ ਵਿੱਭਾਗ ਤੋਂ ਧਰਮਪਾਲ ਸਿੰਘ ਆਦਿ ਮੀਟਿੰਗ ਵਿੱਚ ਸਾਮਿਲ ਰਹੇ ।